
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕਸ਼ਮੀਰ ਅਜ਼ਾਦੀ ਦੇ ਮਾਮਲੇ ਨੂੰ ਲੈ ਕੇ ਹਿੰਦ-ਪਾਕਿ ਆਹਮੋ ਸਾਹਮਣੇ ਆ ਚੁੱਕੇ ਹਨ ਤੇ ਹਲਾਤ ਬਹੁਤ ਹੀ ਵਿਸਫੋਟਕ ਬਣ ਚੁੱਕੇ ਹਨ ਦੋਵੇਂ ਦੇਸ਼ ਕਿਸੇ ਸਮੇਂ ਵੀ ਯੁੱਧ ਅਰੰਭ ਕਰ ਸਕਦੇ ਹਨ। ਪੰਜਾਬ ਦੀ ਸਰਹੱਦ ਦੇ ਨੇੜੇ 10 ਕਿਲੋਮੀਟਰ ਦੀ ਦੂਰੀ ਤੇ ਸਥਿਤ ਪਿੰਡ ਵਾਸੀਆਂ ਨੂੰ ਸਪੀਕਰਾਂ ਰਾਹੀਂ ਸੂਚਨਾ ਦੇ ਦਿੱਤੀ ਗਈ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਘਰਾਂ ਨੂੰ ਖਾਲੀ ਕਰ ਕੇ ਕਿਸੇ ਸੁਰੱਖਿਅਤ ਟਿਕਾਣਿਆਂ ਤੇ ਚਲੇ ਜਾਣ ਤੇ ਪ੍ਰਾਈਮਰੀ ਸਕੂਲਾਂ ਨੂੰ ਚਿੱਠੀਆਂ ਰਾਹੀ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਅਕਾਲ ਖਾਲਸਾ ਦਲ ਦੇ ਆਗੂਆਂ ਭਾਈ ਗੁਰਪ੍ਰੀਤ ਸਿੰਘ ਖਾਲਸਾ ਤੇ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਯੁੱਧ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ।ਸਰਹੱਦੀ ਖੇਤਰ ਦੇ ਲੋਕਾਂ ਦਾ ਕਹਿਣਾ ਹੈ ਕਿ ਝਗੜਾ ਤਾਂ ਕਸ਼ਮੀਰ ਦਾ ਫਿਰ ਕਿਉਂ ਪੰਜਾਬ ਦੇ ਲੋਕਾਂ ਨੂੰ ਘਰ ਬਾਰ ਛੱਡਣ ਦੇ ਫਰਮਾਨ ਜਾਰੀ ਕੀਤਾ ਗਿਆ। ਅਸੀਂ ਆਪਣੇ ਕਾਰੋਬਾਰ ਨੂੰ ਛੱਡ ਕੇ ਕਿੱਥੇ ਚਲੇ ਜਾਈਏ ? ਕਸ਼ਮੀਰ ਦੇ ਪਾਕਿ-ਹਿੰਦ ਮਸਲੇ ਤੇ ਪੰਜਾਬ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ? ਉਨ੍ਹਾਂ ਦੁਨੀਆਂ ਦੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਤੇ ਇਸ ਜੰਗ ਨੂੰ ਰੋਕਣ ਕਿਉਕਿ ਸਿੱਖ ਕੌਮ ਅਨਿਆਂ, ਜੁਲਮ ਅਤੇ ਮਨੁੱਖਤਾ ਦੇ ਘਾਣ ਦੇ ਖਿਲਾਫ਼ ਹੈ ਅਤੇ ‘ਭੈ ਕਾਹੂ ਕੋ ਦੇਤ ਨਹਿ ਨਹਿ ਭੈ ਮਾਨਤ ਆਨ’ ਦੇ ਧਾਰਨੀ ਹੋ ਕੇ, ਸਿੱਖ ਸ਼ਾਂਤੀ ਦੇ ਰਖਵਾਲੇ ਹਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media