Thursday, June 25, 2026

ਸੈਮਸਨ ਮਸੀਹ ਨੇ ਜ਼ਿਲਾ ਯੂਥ ਕੋਆਰਡੀਨੇਟਰ ਅੰਮ੍ਰਿਤਸਰ ਦਾ ਕਾਰਜਭਾਰ ਸੰਭਾਲਿਆ

ppn0110201607ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)- ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਬਤੌਰ ਜ਼ਿਲਾ ਯੂਥ ਕੋਆਰਡੀਨੇਟਰ ਦਾ ਕਾਰਜ ਭਾਰ ਸ੍ਰੀ ਸੈਮਸਨ ਮਸੀਹ ਨੇ ਸੰਭਾਲ ਲਿਆ ਹੈ। ਪ੍ਰੈਸ ਤੇ ਯੂਥ ਕਲੱਬਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੈਮਸਨ ਮਸੀਹ ਨੇ  ਕਿਹਾ ਕਿ ਗੁਰੂ ਨਗਰੀ ਜ਼ਿਲਾ ਸ੍ਰੀ ਅੰਮ੍ਰਿਤਸਰ ਵਿੱਚ ਸਮੂਹ ਯੂਥ ਕਲੱਬਾਂ ਨੂੰ ਜਿੱਥੇ ਯੁਵਾ ਗਤੀਵਿਧੀਆਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਸੁਚੇਤ ਅਤੇ ਸਿੱਖਿਅਤ ਕਰਕੇ ਨੌਜਵਾਨਾਂ ਨੂੰ  ਇੱਕ ਰਚਨਾਤਮਿਕ ਸੋਚ ਰਾਹੀਂ ਉਸਾਰੂ ਕੰਮਾਂ ਵਿੱਚ ਲਾਉਣਾ ਹੈਤਾਂ ਕਿ ਯੂਥ ਕਲੱਬਾਂ ਦੇ ਨੌਜਵਾਨ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਆਪਣੀ ਬਣਦੀ ਜਿੰਮੇਵਾਰੀ ਦਾ ਯੋਗਦਾਨ ਦੇ ਸਕਣ ਤਾਂ ਕਿ ੱਇਕ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ। ਇਸ ਦੇ ਨਾਲ ਹੀ ਸ੍ਰੀ ਮਸੀਹ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਨਾਲ ਜੁੜੀਆਂ ਸਮੂਹ ਯੂਥ ਕਲੱਬਾਂ ਨੂੰ ਲਾਮਬੰਦ ਕਰਕੇ ਪੇਂਡੂ ਖੇਡਾਂਨੂੰ ਨਸ਼ਿਆਂ ਵਿਰੁੱਧ ਪ੍ਰੋਤਸਾਹਿਤ ਕੀਤਾ ਜਾਵੇਗਾ ਅਤੇ ਸਮਾਜਿਕ ਬੁਰਾਈਆਂ ਜਿਵੇਂ ਕਿ ਭਰੂਣ ਹੱਤਿਆਂ ਅਤੇ ਦਹੇਜ ਪ੍ਰਥਾ ਆਦਿ  ਕੌਮੀ ਮੁੱਦਿਆਂ ਬਾਰੇ ਨੌਜਵਾਨਾਂ ਨੂੰ ਸੁਚੇਤ ਅਤੇ ਸਿੱਖਿਅਤ ਕਰਕੇ ਸਮਾਜਿਕ ਬੁਰਾਈਆਂ ਵਿਰੁੱਧ  ਜਾਗਰੂਕਤਾ ਮੁਹਿੰਮਾਂ ਨੂੰ ਪ੍ਰਥਾਮਿਕਤਾ ਦੇ ਆਧਾਰ ਤੇ ਲਿਆ ਜਾਵੇਗਾ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply