ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਭਾਰਤ ਪਾਕਿ ਸਰਹੱਦ ਤੇ ਪਨਪੇ ਤਨਾਅ ਵਾਲੇ ਹਲਾਤਾਂ ਦੇ ਮੱਦੇਨਜ਼ਰ ਪ੍ਰਸਾਸ਼ਨ ਨੇ ਸਪਸੱਟ ਕੀਤਾ ਹੈ ਕਿ ਜਿਹੜੇ ਕਿਸਾਨਾਂ ਦੀ ਤਾਰਬੰਦੀ ਦੇ ਪਾਰ ਜਮੀਨ ਹੈ ਉਹ ਆਪਣੇ ਰੋਜ਼ਮਰਾ ਦੇ ਖੇਤੀ ਕਾਰਜਾਂ ਲਈ ਪਹਿਲਾਂ ਤੋਂ ਨਿਰਧਾਰਮ ਨਿਯਮਾਂ ਦੀ ਪਾਲਣਾ ਕਰਦੇ ਹੋਏ ਤਾਰਬੰਦੀ ਦੇ ਪਾਰ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਐਫ. ਵੱਲੋਂ ਇਸ ਸਬੰਧੀ ਦੱਸਿਆ ਗਿਆ ਹੈ ਕਿ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਆਪਣੀਆਂ ਫਸਲਾਂ ਦੀ ਸਾਂਭ ਸੰਭਾਲ, ਕਟਾਈ ਅਤੇ ਅਗਲੀ ਫਸਲ ਦੀ ਬਿਜਾਈ ਲਈ ਤਾਰਬੰਦੀ ਦੇ ਪਾਰ ਜਾਣ ਤੋਂ ਨਹੀਂ ਰੋਕਿਆ ਜਾਵੇਗਾ ਪਰ ਅਜਿਹੇ ਕਿਸਾਨ ਫਿਰ ਵੀ ਸਮੇਂ ਸਮੇਂ ਤੇ ਸਥਾਨਕ ਪ੍ਰਸਾਸ਼ਨ ਅਤੇ ਬੀ.ਐਸ.ਐਫ. ਦੀਆਂ ਹਦਾਇਤਾਂ ਦਾ ਪਾਲਣ ਕਰਨ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨ ਘਬਰਾਹਟ ਵਿਚ ਕਿਸਾਨ ਝੋਨੇ ਦੀ ਵੱਧ ਨਮੀ ਵਾਲੀ ਫਸਲ ਦੀ ਕਟਾਈ ਨਾ ਕਰਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media