Monday, March 30, 2026

 ਰਾਹਤ ਕੈਂਪਾਂ ਲਈ ਸ਼ੋ੍ਰਮਣੀ ਕਮੇਟੀ ਮੈਂਬਰਾਂ, ਸਕੱਤਰਾਂ ਤੇ ਮੈਨੇਜਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ppn0110201619ਅੰਮ੍ਰਿਤਸਰ 1 ਅਕਤੂਬਰ (ਗੁਰਪ੍ਰੀਤ ਸਿੰਘ) – ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ਦੇ ਪਿੰਡਾਂ ਵਿਚੋਂ ਉਠਾਏ ਗਏ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖ-ਰੇਖ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਂਬਰਾਂ, ਸਕੱਤਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਪੱਤਰਕਾਰ ਸੰਮੇਲਨ ਸਮੇਂ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਅੱਜ ਦਫਤਰ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਸਕੱਤਰ ਸਾਹਿਬਾਨ ਤੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਨਾਲ ਵਿਚਾਰ-ਵਟਾਂਦਰੇ ਉਪਰੰਤ ਸਰਹੱਦੀ ਲੋਕਾਂ ਵਾਸਤੇ ਢੁੱਕਵੇਂ ਪ੍ਰਬੰਧ ਕਰਨ ਲਈ ਜ਼ਿੰਮੇਵਾਰੀਆਂ ਨਿਰਧਾਰਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਸ਼ੋ੍ਰਮਣੀ ਕਮੇਟੀ ਵੱਲੋਂ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਫਿਰੋਜ਼ਪੁਰ, ਫਾਜ਼ਿਲਕਾ, ਅਬੋਹਰ ਦਾ ਖੇਤਰ ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਦਿਆਲ ਸਿੰਘ ਕੋਲਿਆਂਵਾਲੀ, ਮੋਹਣ ਸਿੰਘ ਬੰਗੀ ਦੋਵੇਂ ਮੈਂਬਰ ਅੰਤ੍ਰਿੰਗ ਕਮੇਟੀ, ਦਰਸ਼ਨ ਸਿੰਘ ਮੋਠਾਂਵਾਲਾ, ਪ੍ਰੀਤਮ ਸਿੰਘ ਮਨਸੀਆਂ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਦੇ ਸਰਹੱਦੀ ਖੇਤਰ ਲਈ ਰਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲਾ, ਜਥੇ. ਸੁੱਚਾ ਸਿੰਘ ਲੰਗਾਹ, ਸੁਰਜੀਤ ਸਿੰਘ ਭਿੱਟੇਵਿਡ, ਮਨਜੀਤ ਸਿੰਘ ਸਕੱਤਰ ਤੇ ਸੁਲੱਖਣ ਸਿੰਘ ਮੈਨੇਜਰ ਸ਼ਾਮਲ ਕੀਤੇ ਗਏ ਹਨ।
ਜਥੇਦਾਰ ਅਵਤਾਰ ਸਿੰਘ ਨੇ ਜ਼ਿਲ੍ਹੇਵਾਰ ਰਾਹਤ ਕੈਂਪਾਂ ਆਧਾਰਿਤ ਸ਼ੋ੍ਰਮਣੀ ਕਮੇਟੀ ਸਕੱਤਰਾਂ ਨੂੰ ਤਾਇਨਾਤ ਕੀਤਾ ਹੈ।ਖੇਮਕਰਨ ਬਾਰਡਰ ਵਿਖੇ ਹਰਭਜਨ ਸਿੰਘ ਮਨਾਵਾਂ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਅਟਾਰੀ ਬਾਰਡਰ ਵਿਖੇ ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ ਤੇ ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਗੁਰਦਾਸਪੁਰ ਤੇ ਪਠਾਨਕੋਟ ਬਾਰਡਰ ਵਿਖੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਤੇ ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਬਾਰਡਰ ਵਿਖੇ ਕੇਵਲ ਸਿੰਘ ਤੇ ਬਿਜੈ ਸਿੰਘ ਵਧੀਕ ਸਕੱਤਰ ਅਤੇ ਮਹਿੰਦਰ ਸਿੰਘ ਮੀਤ ਸਕੱਤਰ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪ੍ਰਬੰਧਾਂ ਵਿੱਚ ਪ੍ਰਤਾਪ ਸਿੰਘ ਵਧੀਕ ਸਕੱਤਰ, ਸਕੱਤਰ ਸਿੰਘ ਮੀਤ ਸਕੱਤਰ ਤੇ ਇੰਚਾਰਜ ਫਲਾਇੰਗ ਵਿਭਾਗ ਸਹਿਯੋਗ ਦੇਣਗੇ।ਉਨ੍ਹਾਂ ਕਿਹਾ ਕਿ ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਇਨ੍ਹਾਂ ਕਾਰਜਾਂ ਦੇ ਮੁਕੰਮਲ ਤੌਰ ‘ਤੇ ਕੰਟਰੋਲਰ ਹੋਣਗੇ ਇਸੇ ਤਰ੍ਹਾਂ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਪ੍ਰੈਸ ਕੰਟਰੋਲਰ ਵਜੋਂ ਸੇਵਾਵਾਂ ਨਿਭਾਉਣਗੇ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply