Tuesday, March 31, 2026

ਗਿੱਲੇ ਝੋਨੇ ਵਾਲੀ ਟਰਾਲੀ ਮੰਡੀ ਵਿੱਚ ਵੜਣ ਨਹੀਂ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ

ppn0210201605
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਪਰ ਇਸ ਲਈ ਜ਼ਰੂਰੀ ਹੈ ਕਿ ਕਿਸਾਨ ਝੋਨੇ ਦੀ ਫਸਲ ਦੀ ਕੱਚੀ ਕਟਾਈ ਨਾ ਕਰਨ, ਤਾਂ ਜੋ ਸੁੱਕਾ ਝੋਨਾ ਮੰਡੀ ਆ ਸਕੇ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦਿੰਦੇ ਹੋਏ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਗਿੱਲੇ ਝੋਨੇ ਦੀ ਕਟਾਈ ਕਿਸੇ ਵੀ ਹਾਲਤ ਵਿਚ ਨਾ ਕੀਤੀ ਜਾਵੇ। ਉਨਾਂ ਸਪੱਸ਼ਟ ਕੀਤਾ ਕਿ ਗਿੱਲਾ ਝੋਨਾ ਮੰਡੀਆਂ ਵਿਚ ਆਉਣ ਤੋਂ ਰੋਕਣ ਲਈ ਵੀ ਸਰਕਾਰ ਨੇ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਜੇਕਰ ਕੋਈ ਗਿੱਲਾ ਝੋਨਾ ਮੰਡੀ ਵਿਚ ਲੈ ਕੇ ਆਉਂਦਾ ਹੈ, ਤਾਂ ਉਸ ਦੀ ਟਰਾਲੀ  ਨੂੰ ਮੰਡੀ ਵਿੱਚ ਵੜਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਕਿਸਾਨਾਂ ਦੇ ਕੀਮਤੀ ਝੋਨੇ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ, ਪਰ ਇਸ ਲਈ ਜ਼ਰੂਰੀ ਹੈ ਕਿਸਾਨ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਪੂਰ ਕਰਨ।
ਸ੍ਰੀ ਰੂਜਮ ਨੇ ਕਿਹਾ ਕਿ ਰਾਤ 8 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਝੋਨੇ ਦੀ ਕਟਾਈ ਲਈ ਕੰਬਾਇਨ ਚਲਾਉਣ ‘ਤੇ ਵੀ ਮੁਕੰਮਲ ਪਾਬੰਦੀ ਰਹੇਗੀ, ਤਾਂ ਜੋ ਗਿੱਲਾ ਝੋਨਾ ਮੰਡੀ ਵਿਚ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਅੱਜ ਭਗਤਾਂਵਾਲਾ, ਰਈਆ, ਜੰਡਿਆਲਾ,  ਮਜੀਠਾ, ਪਾਖਰਪੁਰਾ ਅਤੇ ਤਰਸਿੱਕਾ ਮੰਡੀਆਂ ਵਿਚ ਝੋਨੇ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿਚ ਅੱਗੇ ਨਾਲੋਂ ਵੀ ਵੱਧ ਝੋਨਾ ਮੌਸਮ ਚੰਗਾ ਰਹਿਣ ਕਾਰਨ ਆਉਣ ਦਾ ਅਨੁਮਾਨ ਹੈ ਅਤੇ ਉਸ ਅਨੁਸਾਰ ਹੀ ਸਾਰੇ ਬੰਦੋਬਸਤ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਲਿਫਟਿੰਗ ਨੂੰ ਵੀ ਨਾਲੋ-ਨਾਲੋ ਯਕੀਨੀ ਬਨਾਉਣ, ਤਾਂ ਜੋ ਮੰਡੀਆਂ ਵਿਚ ਝੋਨੇ ਦੇ ਅੰਬਾਰ ਇਕੱਠੇ ਨਾ ਹੋਣ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਬਿਜਲੀ, ਪੀਣ ਵਾਲੇ ਪਾਣੀ, ਬੈਠਣ ਲਈ ਸ਼ੈਡਾਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਰੀਆਂ ਮੰਡੀਆਂ ਵਿਚ ਬਾਰਦਾਨਾ ਅਤੇ ਪੈਮੈਂਟ ਵਾਸਤੇ ਮਸ਼ੀਨਾਂ ਪਹੁੰਚ ਚੁੱਕੀਆਂ ਹਨ। ਖਰੀਦ ਅਮਲੇ ਨੂੰ ਸਵੇਰੇ ਮੰਡੀਆਂ ਵਿਚ ਰਿਪੋਰਟ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਸਮੇਂ ਸਿਰ ਬੋਲੀ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ  ਖਰੀਦ ਸਬੰਧੀ ਸਰਕਾਰ ਵਲੋਂ ਨਿਰਧਾਰਿਤ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਝੋਨਾ ਖਰੀਦ ਕੀਤਾ ਜਾਵੇਗਾ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply