
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਜ਼ੁਰਗਾਂ ਦੇ ਕੌਮਾਂਤਰੀ ਦਿਵਸ ਮੌਕੇ ਸਮਾਜ ਸੇਵੀ ਸੰਸਥਾ ਗਿਆਨਦੀਪ ਸ਼ਿਕਸਾ ਸਮਿਤੀ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਬਠਿੰਡਾ ਵਿਕਾਸ ਮੰਚ ਦੇ ਸਹਿਯੋਗ ਨਾਲ ਇਕ ਜ਼ਿਲ੍ਹਾ ਪੱਧਰੀ ਸਮਾਗਮ ਸੰਸਥਾ ਦੇ ਓਲਡ ਏਜ਼ ਡੇ ਕੇਅਰ ਸੈਂਟਰ ਵਿਖੇ ਕਰਵਾਇਆ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਸ੍ਰੀਮਤੀ ਅਮਿਤਾ ਸਿੰਘ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਸ਼ਮਾਂ ਰੌਸ਼ਨ ਕਰਕੇ ਸਮਾਗਮ ਦਾ ਉਦਘਾਟਨ ਕੀਤਾ। ਸ੍ਰੀ. ਨਵੀਨ ਗਡਵਾਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ, ਜਦੋਂ ਕਿ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਮੋਦ ਸਿੰਗਲਾ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਸਮਾਗਮ ਨੂੰ ਸੰਬੋਧਨ ਕਰਦਿਆਂ ਸੀ.ਜੇ.ਐਮ. ਨੇ ਬਜ਼ੁਰਗਾਂ ਨੂੰ ਵਧਾਈ ਦਿੰਦਿਆਂ ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੀ ਜਾਣਕਾਰੀ ਦੇਣ ਦਾ ਮਤਲਬ ਘਰੇਲੂ ਬਖੇੜੇ ਕਰਨਾ ਨਹੀਂ ਸਗੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਬਜ਼ੁਰਗਾਂ ਨਾਲ ਖੁੱਲੀ ਗੱਲਬਾਤ ਵੀ ਕੀਤੀ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸ੍ਰੀ ਨਵੀਨ ਗਡਵਾਲ ਨੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂੰ ਕਰਵਾਉਂਦਿਆਂ ਪੰਜਾਬ ਸਰਕਾਰ ਦੀਆਂ ਨਵੀਆਂ ਯੋਜਨਾਵਾਂ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਸਮਾਗਮ ਦੌਰਾਨ ਗਿਆਨਦੀਪ ਦੇ ਪ੍ਰਧਾਨ ਜਤਿੰਦਰ ਜੋਸ਼ੀ, ਡਾ. ਏ.ਪੀ.ਗਰੋਵਰ, ਯੋਗ ਗੁਰੂ ਰਾਧੇ ਸ਼ਾਮ ਬਾਂਸਲ, ਇੰਨਰਵੀਲ ਕਲੱਬ ਦੀ ਪ੍ਰਧਾਨ ਜ਼ੌਲੀ ਜੈਨ, ਐਡਵੋਕੇਟ ਰਣਬੀਰ ਸਿੰਘ ਬਰਾੜ ਅਤੇ ਸਮਾਜ ਸੇਵਿਕਾ ਸ੍ਰੀਮਤੀ ਪਰਮਜੀਤ ਕੌਰ ਦੇਵਤਾ ਨੇ ਵੀ ਸੰਬੋਧਨ ਕੀਤਾ। ਸੰਸਥਾ ਵੱਲੋਂ ਚਲਾਏ ਜਾ ਰਹੇ ਓਲਡ ਏਜ਼ ਡੇ ਕੇਅਰ ਸੈਂਟਰ ਵਿਚ ਵਧੀਆਂ ਸੇਵਾਵਾਂ ਦੇਣ ਵਾਲੇ ਸ੍ਰੀ ਅਸ਼ੋਕ ਗੁਪਤਾ, ਮਾਮ ਰਾਜ, ਪਿਆਰਾ ਲਾਲ, ਗੁਗਨ ਰਾਮ, ਕਿਰਪਾਲ ਸਿੰਘ, ਬਾਬੂ ਇੰਦਰ ਲਾਲ ਸਾਬਕਾ ਐਮ.ਸੀ., ਸਣੇ 12 ਬਜ਼ੁਰਗਾਂ ਦਾ ਲੋਈਆਂ ਅਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ। ਡਾ. ਪ੍ਰਮੋਦ ਸਿੰਗਲਾ ਵੱਲੋਂ ਆਸ਼ਰਮ ਲਈ 20 ਕੁਰਸੀਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਡਾ. ਅਲਪਨਾ ਬਡਿਆਲ, ਗੁਰਵਿੰਦਰ ਸਿੰਘ ਵਾਲੀਆ, ਜਸਵਿੰਦਰ ਸਿੰਘ ਭਾਗੀਵਾਂਦਰ, ਮਨਪ੍ਰੀਤ ਝੁੰਬਾ, ਪੁਨੀਤ ਜੋਸ਼ੀ ਵੀ ਹਾਜਰ ਸਨ। ਸਮੁੱਚੇ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਸੰਸਥਾ ਮੈਨੇਜਰ ਸੁਖਵਿੰਦਰ ਸਿੰਘ ਨੇ ਕੀਤਾ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media