Wednesday, April 1, 2026

ਜ਼ਿਲੇ ਵਿੱਚ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ – ਪਹਿਲੇ ਦਿਨ ਦੀ ਆਮਦ 1235 ਮੀਟ੍ਰਿਕ ਟਨ

ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵੱਲੋਂ ਰਾਜ ਵਿਚ ਸ਼ੁਰੂ ਕੀਤੀ ਗਈ ਝੋਨੇ ਦੀ ਖ੍ਰੀਦ ਤਹਿਤ ਜ਼ਿਲਾ ਬਠਿੰਡਾ ਦੀਆਂ ਵੱਖ ਵੱਖ ਮੰਡੀਆਂ ਵਿਚ ਅੱਜ ਸਰਕਾਰੀ ਖ੍ਰੀਦ ਸ਼ੁਰੂ ਹੋ ਗਈ ਅਤੇ ਪਹਿਲੇ ਦਿਨ 1235 ਮੀਟ੍ਰਿਕ ਟਨ ਝੋਨੇ ਦੀ ਆਮਦ ਰਿਕਾਰਡ ਹੋਈ। ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਸ਼ਹਿਰੀ, ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਗੋਨਿਆਣਾ ਮੰਡੀ ਅਤੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਮਹਿਤਾ ਅਤੇ ਨਰੂਆਣਾ ਮੰਡੀ ਵਿੱਚ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਖ੍ਰੀਦ ਸ਼ੁਰੂ ਕਰਵਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਸ਼ੇਨਾ ਅਗਰਵਾਲ ਵੀ ਮੌਜੂਦ ਸਨ।ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਖ੍ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਦੇ ਮੱਦੇਨਜ਼ਰ ਲੋੜੀਂਦੀਆਂ ਸਹੂਲਤਾਂ ਦਾ ਵੀ ਯੋਗ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ 175 ਖ੍ਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਇਸ ਸੀਜ਼ਨ ਦੌਰਾਨ 12 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ ਜਦਕਿ ਪਿਛਲੇ ਸੀਜ਼ਨ ਦੌਰਾਨ 10 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਜ਼ਿਲੇ ਦੀਆਂ ਮੰਡੀਆਂ ਵਿਚ ਆਇਆ ਸੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਨੂੰ ਕਟਾਈ ਨਾ ਕਰਵਾਉਣ ਅਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹੀ ਕਟਾਈ ਕਰਵਾਉਣ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖ੍ਰੀਦ ਅਤੇ ਝੋਨੇ ਦੀ ਲਿਫਟਿੰਗ ਨੂੰ ਬਿਨਾਂ ਕਿਸੇ ਦੇਰੀ ਅਤੇ ਰੋਕ-ਟੋਕ ਤੋਂ ਯਕੀਨੀ ਬਣਾਇਆ ਜਾਵੇ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply