Saturday, June 27, 2026

ਕੈਪਟਨ ਅਮਰਿੰਦਰ ਗਲਤ ਬਿਆਨੀ ਕਰਕੇ ਲੋਕਾਂ ਨੂੰ ਕਰ ਰਹੇ ਹਨ ਗੁੰਮਰਾਹ – ਭਾਜਪਾ

narinder-parmarਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਨਰਿੰਦਰ ਪਰਮਾਰ ਨੇ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਘੇਰੇ ਵਿੱਚ ਆਉਂਦੇ ਪਿੰਡਾਂ ਨੂੰ ਸੁਰੱਖਿਆ ਵਜੋਂ ਖਾਲੀ ਕਰਵਾਉਣ ਸਬੰਧੀ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ ਪੂਰਾ ਮੁਲਕ ਭਾਰਤੀ ਸੈਨਾ ਤੇ ਸਰਕਾਰ ਵਲੋਂ ਅੱਤਵਾਦ ਖਿਲਾਫ਼ ਕੀਤੀ ਕਾਰਵਾਈ ਦੀ ਪ੍ਰਸ਼ੰਸਾ ਕਰ ਰਿਹਾ ਹੈ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਸੈਨਾ ਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ, ਲੇਕਿਨ ਦੂਸਰੇ ਪਾਸੇ ਅਜਿਹੇ ਮਾਹੌਲ ਵਿਚ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਤੁਰ ਪਏ ਹਨ।  ਨਰੇਂਦਰ ਪਰਮਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਸਾਬਕਾ ਫ਼ੌਜੀ ਹੋਣ ਦੇ ਬਾਵਜੂਦ ਸਿਰਫ਼ ਸੱਤਾ ਦੀ ਲਾਲਸਾ ਵਿੱਚ ਭਾਰਤੀ ਫ਼ੌਜ ਤੇ ਪੰਜਾਬ ਦੇ ਲੋਕਾਂ ਵਿਚਕਾਰ ਬੇਭਰੋਸਗੀ ਪੈਦਾ ਕਰ ਰਹੇ ਹਨ, ਜਿਸ ਨਾਲ ਸੈਨਾ ਦਾ ਮਨੋਬਲ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਜਿਹੇ ਨਾਜ਼ੁਕ ਮਾਮਲੇ ‘ਤੇ ਨਿਚਲੇ ਪੱਧਰ ਦੀ ਰਾਜਨੀਤੀ ਕਰ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਗੈਰਮਿਆਰੀ ਤੇ ਤੱਥਹੀਣ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵੀ ਸਿਆਸੀ ਲਾਹਾ ਲੈਣ ਲਈ ਅਜਿਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਸੱਚਾਈ ਇਹ ਹੈ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਜੰਮੂ ਕਸ਼ਮੀਰ, ਪੰਜਾਬ, ਰਾਜਸਥਾਨ ਤੇ ਗੁਜਰਾਤ ਦੇ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਘੇਰੇ ਵਿੱਚ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply