ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ)- ਭਾਰਤ-ਪਾਕਿਸਤਾਨ ਸਰਹੱਦੀ ਪੱਟੀ ਦੇ ਦੌਰੇ ‘ਤੇ ਆਏ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜਦ ਅੱਜ ਪਿੰਡ ਦਾਉਕੇ ਵਿਖੇ ਮੁਹਾਵਾ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮਿਲੇ ਤਾਂ ਉਨਾਂ ਜਿੱਥੇ ਉਕਤ ਹਾਦਸੇ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਡੀਫੈਂਸ ਡਰੇਨ ‘ਤੇ ਬਣੇ ਪੁੱਲ ਚੌੜੇ ਕਰਨ ਲਈ ਕੇਂਦਰੀ ਰੱਖਿਆ ਮੰਤਰੀ ਕੋਲ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ। ਉਨਾਂ ਨੇ ਕਿਹਾ ਕਿ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ਦੀ ਭਰਪਾਈ ਕਦੇ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਨੇ ਇਸ ਮੌਕੇ ਆਪਣੇ ਅਖਿਤਾਰੀ ਕੋਟੋ ਵਿਚੋਂ ਪੀੜਤ ਪਰਿਵਾਰਾਂ ਨੂੰ ਤਿੰਨ-ਤਿੰਨ ਲੱਖ ਰੁਪਏ ਦੀ ਹੋਰ ਮਾਲੀ ਮਦਦ ਦੇਣ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਾਦਸੇ ਵਾਲੇ ਦਿਨ ਮੁੱਖ ਮੰਤਰੀ ਨੇ ਇੰਨਾਂ ਪਰਿਵਾਰਾਂ ਦੀ ਸਹਾਇਤਾ ਲਈ 2-2 ਲੱਖ ਰੁਪਏ ਦਿੱਤੇ ਸਨ, ਜਿੰਨਾਂ ਦੇ ਚੈਕ ਸਬੰਧਤ ਪਰਿਵਾਰਾਂ ਨੂੰ ਸੌਂਪੇ ਜਾ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media