Monday, April 6, 2026

 ਸ. ਬਾਦਲ ਦੀ ਅਗਵਾਈ ਵਿੱਚ ਹੋਈ ਇਕ’ਤਰਤਾ ਉਪਰੰਤ ਰਾਹਤ ਕਾਰਜ ਕੀਤੇ ਤੇਜ਼ – ਬੇਦੀ

ppn0310201616
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ) ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਜਾਬ ਵਿੱਚ ਪਾਕਿਸਤਾਨ ਨਾਲ ਲਗਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖੁਰੇਖ ਲਈ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਦੇ ਇਕੱਤਰਤਾ ਹਾਲ ਵਿਖੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿੱਚ ਸz: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਸz: ਦਿਆਲ ਸਿੰਘ ਕੌਲਿਆਂ ਵਾਲੀ, ਸz: ਰਾਜਿੰਦਰ ਸਿੰਘ ਮਹਿਤਾ, ਸz: ਮੋਹਨ ਸਿੰਘ ਬੰਗੀ, ਸz: ਦਰਸ਼ਨ ਸਿੰਘ ਸ਼ੇਰਗਿੱਲ ਅੰਤਿ੍ਰੰਗ ਮੈਂਬਰ, ਸz: ਕੌਰ ਸਿੰਘ ਬਾਹਵਵਾਲੀ, ਸz: ਬਲਵਿੰਦਰ ਸਿੰਘ ਲੰਡਾ ਭੂੰਬਾ, ਸz: ਸੱਤਪਾਲ ਸਿੰਘ ਤਲਵੰਡੀ ਭਾਈ, ਸz: ਗੁਰਮੀਤ ਸਿੰਘ ਬੂਹ, ਸz: ਗੁਰਪਾਲ ਸਿੰਘ ਟਾਹਲੀਵਾਲਾ, ਸz: ਦਰਸ਼ਨ ਸਿੰਘ ਮੋਠਾਂਵਾਲੀ, ਸz: ਗੁਰਲਾਲ ਸਿੰਘ ਦਾਨੇਵਾਲੀਆ, ਸz: ਨਵਤੇਜ ਸਿੰਘ ਕਉਣੀ ਮੈਂਬਰ, ਸz: ਸੁਖਦਰਸ਼ਨ ਸਿੰਘ ਹਲਕਾ ਵਿਧਾਇਕ, ਪਾਲੀ ਗਰੇਵਾਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਫਾਜ਼ਿਲਕਾ, ਸz: ਮਨਜੀਤ ਸਿੰਘ ਸਕੱਤਰ, ਸz: ਦਿਲਜੀਤ ਸਿੰਘ ਬੇਦੀ, ਸz: ਕੇਵਲ ਸਿੰਘ ਤੇ ਸz: ਬਿਜੈ ਸਿੰਘ ਵਧੀਕ ਸਕੱਤਰ, ਸz: ਪਰਮਜੀਤ ਸਿੰਘ ਮੁੰਡਾ ਪਿੰਡ ਨਿਜੀ ਸਹਾਇਕ,  ਸz: ਤਰੁਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਸz: ਕਰਨੈਲ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ, ਸz: ਗੁਰਾ ਸਿੰਘ ਮੈਨੇਜਰ ਗੁਰਦੁਆਰਾ ਬੇਰ ਸਾਹਿਬ, ਸz: ਮਨਪ੍ਰੀਤ ਸਿੰਘ ਮੈਨੇਜਰ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਅਤੇ ਸz: ਜਗਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਸ਼ਾਮਿਲ ਹੋਏ।
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਕੱਤਰਤਾ ਉਪਰੰਤ ਇਨ੍ਹਾਂ ਨੇ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ‘ਚ ਲਗਾਏ ਗਏ ਕੈਂਪਾਂ ਦਾ ਸਰਵੇਖਣ ਕੀਤਾ।ਉਨ੍ਹਾਂ ਕਿਹਾ ਕਿ ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ਵਿੱਚ ਲੱਗੇ ਰਾਹਤ ਕੈਂਪਾਂ ਵਿੱਚ ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।ਉਨ੍ਹਾਂ ਕਿਹਾ ਕਿ ਇਹ ਲੰਗਰ ਫਜ਼ਿਲਕਾ ਦੇ ੨੧ ਰਾਹਤ ਕੇਂਦਰ ਸਕੂਲਾਂ, ਕਾਲਜਾਂ, ਪੰਚਾਇਤੀ ਥਾਵਾਂ ਅਤੇ ਵੱਖੁਵੱਖ ਗੁਰਦੁਆਰਾ ਸਾਹਿਬਾਨ ਵਿਖੇ ਲਗਾਏ ਕੈਂਪਾਂ ਵਿੱਚ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਪਿੰਡ ਚਵਾੜਿਆਂ ਵਾਲੀ ਵਿਖੇ ਲੰਗਰ ਦਾ ਪ੍ਰਬੰਧ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ, ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਹਾਜੀ ਰਤਨ, ਬਠਿੰਡਾ ਤੋਂ ਸ਼ੁਰੂ ਕੀਤਾ ਗਿਆ। ਇਸੇ ਤਰ੍ਹਾਂ ਸੈਂਟਰ ਜਲਾਲਾਬਾਦ ਫਾਰਮ ਵਿਖੇ ਗੁਰਦੁਆਰਾ ਬਾਬਾ ਗਾਂਧਾ ਜੀ ਬਰਨਾਲਾ ਅਤੇ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ, ਗੁਰੂ ਹਰਿਸਹਾਏ ‘ਚ ਗੁਰਦੁਆਰਾ ਵਿਸ਼ਕਰਮਾ ਜੀ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਲੰਗਰ ਪਹੁੰਚਾਇਆ ਜਾਵੇਗਾ।
ਸz: ਬੇਦੀ ਨੇ ਅੱਗੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਗੁਰਦਾਸਪੁਰ ਅਤੇ ਪਠਾਨਕੋਟ ਖੇਤਰਾਂ ਵਿੱਚ ਸz: ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸz: ਪ੍ਰਤਾਪ ਸਿੰਘ ਵਧੀਕ ਮੈਨੇਜਰ ਨੇ ਸਰਹੱਦੀ ਖੇਤਰਾਂ ਦੇ ਪਿੰਡ ਘਨੀਏ ਕੀ ਬੇਟ ਅਤੇ ਇਸ ਨਾਲ ਕਗਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਨ੍ਹਾਂ ਖੇਤਰਾਂ ਵਿੱਚ ਸz: ਮੇਜਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾ: ਨੌਵੀਂ ਬਾਬਾ ਬਕਾਲਾ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਦੇ ਮੈਨੇਜਰ ਸz: ਹਰਜਿੰਦਰ ਸਿੰਘ ਅਤੇ ਸz: ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਡੇਹਰਾ ਬਾਬਾ ਨਾਨਕ (ਗੁਰਦਾਸਪੁਰ) ਵੱਲੋਂ ਲੰਗਰ ਪਹੁੰਚਾਉਣ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਖੇਮਕਰਨ ਦੇ ਸਰਹੱਦੀ ਇਲਾਕਿਆਂ ਵਿੱਚ ਸz: ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਅੰਤ੍ਰਿੰਗ ਕਮੇਟੀ, ਸz: ਹਰਭਜਨ ਸਿੰਘ ਮਨਾਵਾਂ ਤੇ ਸz: ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸz: ਹਰਜੀਤ ਸਿੰਘ ਲਾਲੂਘੁੰਮਣ ਤੇ ਸz: ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ ਨੇ ਵਾਂ ਬਾਬਾ ਤਾਰਾ ਸਿੰਘ, ਖਾਲੜਾ, ਛੀਨਾ ਬਿਧੀ ਚੰਦ, ਪਹੂਵਿੰਡ, ਮਹਿੰਦੀਪੁਰ, ਮੀਆਂ ਵਾਲਾ, ਕੈਂਟ ਅਤੇ ਸਰਾਏਂ ਅਮਾਨਤ ਖਾਂ ਦੇ ਇਲਾਕਿਆਂ ਦਾ ਦੌਰਾ ਕੀਤਾ ਅਤੇ ਏਥੇ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨੁਤਾਰਨ ਦੇ ਮੈਨੇਜਰ ਸz: ਅਰਜਨ ਸਿੰਘ, ਸz: ਜੱਸਾ ਸਿੰਘ ਮੈਨੇਜਰ  ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ, ਸz: ਪਰਮਜੀਤ ਸਿੰਘ ਮੈਨੇਜਰ ਗੁ: ਭਾਈ ਤਾਰਾ ਸਿੰਘ ਜੀ ਸ਼ਹੀਦ ਪਿੰਡ ਵਾਂ ਅਤੇ ਸz: ਸਰਬਜੀਤ ਸਿੰਘ ਮੈਨੇਜਰ ਗੁ: ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ ਵੱਲੋਂ ਲੰਗਰ ਭੇਜਣ ਦੇ ਪ੍ਰਬੰਧ ਕੀਤੇ ਗਏ।
ਉਨ੍ਹਾਂ ਵਧੇਰੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅਟਾਰੀ ਸਰਹੱਦੀ ਖੇਤਰ ਤੋਂ ਸz: ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸz: ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਸz: ਰਾਜਿੰਦਰ ਸਿੰਘ ਰੂਬੀ ਗੁਰਦੁਆਰਾ ਗੁਰੂ ਸਰ ਸਤਲਾਣੀ, ਸz: ਜਗਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਅਤੇ ਮੈਨੇਜਰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ , ਪਿੰਡ ਦੋਕੇ, ਭਰੋਹਲ, ਭੈਣੀ ਰਾਜਪੂਤਾਂ, ਰਾਜਾਪਾਲ, ਰਤਨ ਖੁਰਦ, ਰਤਨ ਕਲਾਂ, ਧਨੋਏ ਕਲਾਂ, ਧਨੋਏ ਖੁਰਦ, ਅਟੱਲਗੜ੍ਹ ਅਤੇ ਮੋਦੇ ਦੇ ਲੋਕਾਂ ਨੂੰ ਪਿਛਲੇ ਤਿੰਨਾਂ ਦਿਨ੍ਹਾਂ ਤੋਂ ਲੰਗਰ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਸz: ਸੁਰਜੀਤ ਸਿੰਘ ਭਿੱਟੇਵਿਡ, ਲਾਲੀ ਰਣੀਕੇ ਅਤੇ ਸz: ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਕੈਬਨਿਟ ਮੰਤਰੀ ਸz: ਗੁਲਜ਼ਾਰ ਸਿੰਘ ਰਣੀਕੇ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਹਾਲਾਤਾਂ ਦਾ ਜਾਇਜਾ ਲਿਆ।
ਸz: ਬੇਦੀ ਨੇ ਦੱਸਿਆ ਕਿ ਇਨ੍ਹਾਂ ਸਾਰੇ ਕਾਰਜਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜਥੇਦਾਰ ਅਵਤਾਰ ਸਿੰਘ ਨੇ ਸz: ਹਰਚਰਨ ਸਿੰਘ ਮੁੱਖ ਸਕੱਤਰ ਤੇ ਸz: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੂੰ ਕੰਟਰੋਲਰ ਨਿਯੁਕਤ ਕੀਤਾ ਹੈ, ਜੋ ਹਰ ਸਮੇਂ ਰਾਹਤ ਕਾਰਜਾਂ ਵਿੱਚ ਲੱਗੇ ਉੱਚ ਅਧਿਕਾਰੀਆਂ ਤੋਂ ਜਾਣਕਾਰੀ ਲੈ ਕੇ  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੂੰ ਸੂਚਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਬਣਾਏ ਗਏ ਰਾਹਤ ਕੰਟਰੋਲ ਰੂਮ ਵਿੱਚ ਸz: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਅਤੇ ਸz: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਨੂੰ ਲਗਾਇਆ ਗਿਆ ਹੈ। ਜਿਨ੍ਹਾਂ ਦੇ ਕਰਮਵਾਰ ਮੋਬਾਇਲ ਨੰਬਰ ੯੯੧੪੨ੁ੪੬੨੦੭ ਅਤੇ ੯੮੧੪੭ੁ੭੭੨੨੪ ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਵਿਸ਼ੇਸ਼ ਰਾਹਤ ਕੈਂਪ ਦਾ ਦਫ਼ਤਰ ਭਾਈ ਗੁਰਦਾਸ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਬਣਾਇਆ ਗਿਆ ਹੈ, ਅਗਰ ਕਿਸੇ ਨੇ ਰਾਹਤ ਕਾਰਜਾਂ ਵਿੱਚ ਹਿੱਸਾ ਪਉਣਾ ਹੋਵੇ ਤਾਂ ਉਹ ਭਾਈ ਗੁਰਦਾਸ ਹਾਲ ਵਿਖੇ ਸੇਵਾ ਪੁੱਜਦਾ ਕਰ ਸਕਦਾ ਹੈ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply