ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਦੀਵਾਨ ‘ਚ ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਬੀਬੀ ਪ੍ਰਭਜੋਤ ਕੌਰ ਦੇੇੇ ਰਾਗੀ ਜਥੇ ਨੇ ਕੀਰਤਨ ਕੀਤਾ।ਉਪਰੰਤ ਭਾਈ ਗਗਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਵੀ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਤੇ ਭਾਈ ਦਲਬੀਰ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਹਾਜਰੀ ਲਗਵਾਈ।ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਕਥਾ ਕੀਤੀ।ਕਾਕਾ ਪ੍ਰਣਵਤ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਲੈਕਚਰ ਪੇਸ਼ ਕੀਤਾ।ਸਮਾਗਮ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਇੰਚਾਰਜ ਤਜਿੰਦਰ ਸਿੰਘ ਅਤੇ ਕਾਕਾ ਪ੍ਰਣਵਤ ਸਿੰਘ ਨੂੰ ਨਿਸ਼ਕਾਮ ਸੇਵਾ ਲਈ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਅਤੇ ਹੋਰ ਸ਼ਖਸੀਅਤਾਂ ਵੱਲੋਂ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।ਡਾ: ਧਰਮਵੀਰ ਸਿੰਘ ਨੇ ਸਮੂਹ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ।ਸਮਾਗਮ ਵਿੱਚ ਡਾ: ਸ਼੍ਰੀਮਤੀ ਅਮਰਪਾਲੀ ਮੈਂਬਰ ਇੰਚਾਰਜ ਇੰਟਰਨੈਸ਼ਨਲ ਸਕੂਲ, ਬਾਬਾ ਬਲਦੇਵ ਸਿੰਘ, ਬੀਬੀ ਗੁਰਨੂਰ ਕੌਰ, ਇੰਜੀਨੀਅਰ ਜੈਦੀਪ ਸਿੰਘ, ਸz. ਵਰਿਆਮ ਸਿੰਘ, ਮਿਸ਼ਨਦੀਪ ਸੇਵਾ ਸੁਸਾਇਟੀ ਦੀਆਂ ਬੱਚੀਆਂ, ਅੰਮ੍ਰਿਤਸਰ ਸ਼ਹਿਰ ਦੇ ਕੋਟ ਖਾਲਸਾ, ਸੰਧੂ ਕਲੌਨੀ, ਛੇਹਰਟਾ ਸਾਹਿਬ ਅਤੇ ਪਿੰਡ ਘਨੂਪੁਰ ਕਾਲੇ ਤੋਂ ਸੰਗਤ ਬਸਾਂ ਰਾਹੀਂ ਵਿਸ਼ੇਸ਼ ਤੌਰ ਤੇ ਪਹੁੰਚੀ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …