
ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਹਲਕਾ ਮਜੀਠਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੱਤੇਵਾਲ ਤੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਸੈਂਕੜੇ ਵਿਦਿਆਰਥਣਾਂ ਨੇ ਹਿੱਸਾ ਲੈ ਕੇ ਵੋਟ ਬਣਾਉਣ ਅਤੇ ਵੋਟ ਪਾਉਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਨੋਡਲ ਅਫ਼ਸਰ ‘ਸਵੀਪ’-ਕਮ-ਸੀ. ਡੀ. ਪੀ. ਓ ਮੈਡਮ ਸਨੇਹ ਲਤਾ ਨੇ ਕਿਹਾ ਕਿ ਲੋਕਤੰਤਰ ਵਿਚ ਵੋਟ ਦੀ ਬਹੁਤ ਮਹੱਤਤਾ ਹੈ ਅਤੇ ਵੋਟ ਦੀ ਤਾਕਤ ਨਾਲ ਆਪਣੀ ਮਨਮਰਜ਼ੀ ਦੀਆਂ ਸਰਕਾਰਾਂ ਚੁਣੀਆਂ ਜਾ ਸਕਦੀਆਂ ਹਨ। ਇਸ ਲਈ 18 ਸਾਲ ਤੋਂ ਉਪਰ ਉਮਰ ਦੇ ਹਰੇਕ ਨੌਜਵਾਨ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ ਅਤੇ ਇਸ ਦੀ ਵਰਤੋਂ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਸ ਗੱਲ ਲਈ ਯਤਨਸ਼ੀਲ ਹੈ ਕਿ ਜ਼ਿਲ੍ਹੇ ਦੇ ਹਰੇਕ ਯੋਗ ਵੋਟਰ ਦੀ ਵੋਟ ਬਣੇ। ਇਸ ਮੌਕੇ ਕਾਨੂੰਗੋ ਚੋਣਾਂ ਸ. ਜਗੀਰ ਸਿੰਘ, ਲੇਖਾਕਾਰ ਸ. ਜਤਿੰਦਰ ਸਿੰਘ ਬੁੱਟਰ, ਸਕੂਲ ਸਟਾਫ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media