Thursday, March 26, 2026

ਇੰਪਲਾਇਜ਼ ਫੈਡਰੇਸ਼ਨ ਦੇ ਮੈਂਬਰਾਂ ਨੇ ਗੇਟ ਰੈਲੀ ਕਰਕੇ ਕੀਤਾ ਰੋਸ ਪ੍ਰਦਰਸ਼ਨ

U
U

ਫਾਜ਼ਿਲਕਾ, 5 ਅਕਤੂਬਰ (ਵਿਨੀਤ ਅਰੋੜਾ)- ਇੰਪਲਾਇਜ਼ ਫੈਡਰੇਸ਼ਨ ਡਵਿਜ਼ਨ ਫਾਜ਼ਿਲਕਾ ਵੱਲੋਂ ਜੁਆਇੰਟ ਫੋਰਮ ਦੇ ਸੱਦੇ ਤੇ ਅੱਜ ਇੰਪਲਾਇਜ਼ ਜੁਆਇੰਟ ਫੋਰਮ ਦੇ ਆਗੂ ਜਗਤਾਰ ਸਿੰਘ ਉਪਲ ਅਤੇ ਟੀਐਸਯ ਦੇ ਸਰਕਲ ਪਧਾਨ ਅਤੇ ਸਰਕਲ   ਸਕੱਤਰ ਨੂੰ ਮੁਅੱਤਲ ਕਰਨ ਦੇ ਖਿਲਾਫ਼ ਰੋਸ ਵਜੋਂ ਗੇਟ ਰੈਲੀ ਕੀਤੀ ਗਈ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਫੈਡਰੇਸ਼ਨ ਦੇ ਆਗੂਆਂ ਬਲਜਿੰਦਰ ਸਿੰਘ ਫਾਜ਼ਿਲਕਾ, ਦੇਸ ਰਾਜ, ਭਜਨ ਲਾਲ, ਓਮ ਪ੍ਰਕਾਸ਼, ਸ਼ਾਮ ਸਿੰਘ, ਪੂਰਨ ਸਿੰਘ, ਬਲਰਾਜ, ਜਸਵਿੰਦਰ ਸਿੰਘ ਆਦਿ ਨੇ ਪਾਵਰਕਾਮ ਦੀ ਮੈਨੇਜ਼ਮੈਂਟ ਦੀ ਅਲੋਚਨਾ ਕਰਦੇ ਹੋਏ ਇਸ ਫੈਸਲੇ ਨੂੰ ਜਲਦੀ ਵਾਪਸ ਲੈਣ ਦੀ ਮੰਗ ਕੀਤੀ।ਊਨ੍ਹਾਂ ਕਿਹਾ ਕਿ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜ਼ਮੈਂਟ ਇੰਪਲਾਇਜ਼ ਜੁਆਇੰਟ ਫੋਰਮ ਦੇ ਸੰਘਰਸ਼ ਨੂੰ ਦਬਾਉਣ ਲੲਾਂੀ ਸੰਘਰਸ਼ ਕਰ ਰਹੇ ਆਗੂਆਂ ਨੂੰ ਸਸਪੈਂਡ ਕਰ ਰਹੀ ਹੈ। ਜਿਸਦਾ ਜਵਾਬ ਸੰਘਰਸ਼ ਦੇ ਰਾਹੀਂ ਦਿੱਤਾ ਜਾਵੇਗਾ।ਰੈਲੀ ਨੂੰ ਸੰਬੋਧਤ ਕਰਦੇ ਹੋਏ ਸਮੂਹ ਆਗੂਆਂ ਨੇ ਭਾਰਤ-ਪਾਕਿਸਤਾਨ ਦੇ ਵਿਕਚਾਰ ਪੈਦਾ ਹੋਏ ਤਨਾਅ ਨੂੰ ਘੱਟ ਕਰਨ ਦੀ ਅਪੀਲ ਕਰਦੇ ਹੋਏ ਦੋਵ੍ਹਾਂ ਦਸ਼ਾਂ ਵਿਚ ਅਮਨ ਸ਼ਾਂਤੀ ਕਾਇਮ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਟ੍ਰੇਡ ਯੂਨੀਅਨ ਯੂਨੀਅਨ ਹਰ ਤਰ੍ਹਾਂ ਦੇ ਅੱਤਵਾਦ ਦੀ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਨੂੰ ਜੰਗ ਦੀ ਬਜਾਏ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਕਰਮਚਾਰੀਆਂ: ਨੇ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply