
ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਅਨਾਥ ਅਤੇ ਲੰਮੇ ਸਮੇਂ ਤੋਂ ਜੇਲਾਂ ਅੰਦਰ ਸਜਾ ਕੱਟਣ ਵਾਲੇ ਅਪਰਾਧੀਆਂ ਦੇ ਬੱਚੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ ਅਤੇ ਉਨ੍ਹਾਂ ਦੇ ਪਾਲਣ ਪੋਸਣ ਲਈ ਕਿਸੇ ਵੀ ਤਰ੍ਹਾਂ ਦਾ ਕਮਾਈ ਦਾ ਸਾਧਨ ਨਹੀਂ ਹੈ, ਉਨ੍ਹਾਂ ਬੱਚਿਆਂ ਦੇ ਗੁਜਰ ਬਸਰ ਅਤੇ ਪੜਾਈ ਲਈ ਸਰਕਾਰ ਵੱਲੋਂ ਪ੍ਰਤੀ ਬੱਚੇਂ ਨੂੰ 2 ਹਜਾਰ ਰੁਪਏ ਪ੍ਰਤੀ ਮਹੀਨਾ ਬਾਲ ਸੁਰੱਖਿਆ ਸਕੀਮ ਤਹਿਤ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਆਪਣੇ ਦਫਤਰ ਵਿਖੇ ਬੱਚਿਆਂ ਨੂੰ ਚੈਕ ਦੇਣ ਉਪਰੰਤ ਦਿੱਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਧਿਕਾਰੀ, ਊਸਾ ਕੁਮਾਰੀ ਜਿਲ੍ਹਾ ਬਾਲ ਸੁਰੱਖਿਆ ਅਫਸਰ, ਜੋਤੀ ਬਾਲ ਸੁਰੱਖਿਆ ਅਫਸਰ ਅਤੇ ਹੋਰ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਇਸ ਮੋਕੇ ਤੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਰਕਾਰ ਦਾ ਵਧੀਆ ਉਪਰਾਲਾ ਹੈ ਅਤੇ ਇਸ ਸਕੀਮ ਦਾ ਲਾਭ ਦੇਣ ਲਈ ਅਨਾਥ ਬੱਚੇ, ਉਹ ਬੱਚੇ ਜਿਨ੍ਹਾਂ ਦੀਆਂ ਮਾਵਾਂ ਜੋ ਤਲਾਕਸੁਦਾ ਜਾ ਵਿਧਵਾ ਹਨ, ਉਹ ਬੱਚੇ ਜਿਨ੍ਹਾਂ ਦੇ ਮਾਤਾ ਪਿਤਾ ਐਚ.ਆਈ.ਵੀ. ਪੀੜਿਤ ਹੋਣ, ਉਹ ਬੱਚੇ ਜਿਨ੍ਹਾਂ ਦੇ ਮਾਤਾ ਪਿਤਾ ਜੇਲ ਵਿੱਚ ਲੰਮੇ ਸਮੇਂ ਤੋਂ ਸਜਾ ਕੱਟ ਰਹੇ ਹਨ ਅਤੇ ਉਹ ਬੱਚੇ ਜਿਨ੍ਹਾਂ ਦੇ ਪਿਤਾ ਵਿਕਲਾਂਗ ਜਾ ਲੰਬੀ ਬੀਮਾਰੀ ਦਾ ਸਿਕਾਰ ਹੋਣ ਨੂੰ ਇਸ ਸਕੀਮ ਵਿੱਚ ਸਾਮਲ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਬਾਲ ਸੁਰੱਖਿਆ ਸਕੀਮ ਤਹਿਤ ਇਨ੍ਹਾਂ ਬੱਚਿਆਂ ਨੂੰ ਪ੍ਰਤੀ ਮਹੀਨਾ ਦੋ ਹਜਾਰ ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਖੇਤਰਾਂ ਤੋਂ ਇਸ ਸਕੀਮ ਅਧੀਨ ਆਉਂਦੇ 14 ਬੱਚਿਆਂ ਨੂੰ ਇਹ ਰਾਸ਼ੀ ਵੰਡੀ ਗਈ ਹੈ।
Punjab Post Daily Online Newspaper & Print Media