ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ)- ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਦੀ ਹੈ ਜਿਸ ਕਾਰਨ ਸੜਕੀ ਦੁਰਘਟਨਾਵਾਂ ਵੱਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਇਹ ਵਿਚਾਰ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਦੇ ਨਾਮ ਲਿਖਤੀ ਬਿਆਨ ਵਿੱਚ ਕਹੇ। ਉਨਾਂ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਵਿੱਚ ਸਮਾਂ ਘੱਟ ਹੋਣ ਕਾਰਨ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾ ਕੇ ਖੇਤਾਂ ਦੀ ਤਿਆਰੀ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਕਿਸਾਨਾਂ ਦੁਆਰਾ ਅੱਗ ਲਗਾਉਣ ਨਾਲ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼, 1.2 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਤਕਰੀਬਨ 244 ਲੱਖ ਟਨ ਜ਼ਹਿਰੀਲੀਆਂ ਗੈਸਾਂ ਪੈਦਾ ਹੋਣਗੀਆਂ ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੋ ਜਾਵੇਗਾ। ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਸੜਕਾਂਾ ਕਿਨਾਰੇ ਲਗਾਏ ਦਰੱਖਤ ਸੜ ਕੇ ਨਸ਼ਟ ਹੋ ਜਾਂਦੇ ਹਨ, ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਵਿਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।ਝੋਨੇ ਦੀ ਪਰਾਲੀ/ਰਹਿੰਦ ਖੁੂੰਹਦ ਦੇ ਨਿਪਟਾਰੇ ਲਈ ਕੁਝ ਮਸ਼ੀਨਾਂ ਜਿਵੇਂ ਹੈਪੀ ਸੀਡਰ, ਬੇਲਰ, ਚੌਪਰ ਕਮ ਸ਼ਰੈਡਰ ਦੀ ਸਿਫਾਰਸ਼ ਕੀਤੀ ਗਈ ਹੈ, ਜਿੰਨਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ, ਜ਼ਮੀਨ ਨੂੰ ਬਿਨਾਂ ਵਾਹਿਆਂ ਅਤੇ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਕੀਤੀ ਜਾ ਸਕਦੀ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਨਾ ਕਤਿੀ ਜਾਵੇ ਕਿਉਂਕਿ ਇਸ ਸਮੇਂ ਦਾਣਿਆਂ ਵਿੱਚ ਨਮੀਂ ਜ਼ਿਆਦਾ ਹੋਣ ਕਾਰਨ ਮੰਡੀਕਰਨ ਵਿੱਚ ਸਮੱਸਿਆ ਆਉਂਦੀ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media