Tuesday, November 24, 2026

ਸ਼੍ਰੋਮਣੀ ਕਮੇਟੀ ਨੇ ਅਮਰੀਕਾ ਦੀ ਸਟੇਟ ਕੈਲੀਫੋਰਨੀਆਂ ‘ਚ ਸਿ’ਖ ਪ੍ਰਤੀ ਨਸਲੀ ਵਿਤਕਰੇ ਦਾ ਕੀਤਾ ਵਿਰੋਧ

SGPC

ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਸੂਬੇ ਕੈਲੀਫੋਰਨੀਆ ਵਿੱਚ ਇੱਕ ਸਿੱਖ ਵਿਅਕਤੀ ਨੂੰ ਕਿਸੇ ਅਮਰੀਕੀ ਵੱਲੋਂ ਜਾਨੋ ਮਾਰਨ ਦੀ ਧਮਕੀ ਦੇਣ ਅਤੇ ਨਸਲੀ ਟਿੱਪਣੀ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੈਲੇਫੋਰਨੀਆ ਸਟੇਟ ਨੇ ਸਖ਼ਤ ਕਦਮ ਚੁੱਕਦਿਆਂ ਘੱਟ ਗਿਣਤੀ ਸਿੱਖਾਂ ਅਤੇ ਮੁਸਲਮਾਨਾ ਨੂੰ ਸੁਰੱਖਿਅਤ ਮਾਹੌਲ ਦਿਵਾਉਣ ਲਈ ਕਾਨੂੰਨ ਪਾਸ ਕੀਤਾ ਹੈ ਪਰ ਦੂਸਰੇ ਪਾਸੇ ਅਜੇ ਵੀ ਅਮਰੀਕੀ ਸਟੇਟ ਕੈਲੀਫੋਰਨੀਆਂ ਦੇ ਲੋਕਾਂ ਦੁਆਰਾ ਦਿਨੁਬੁਦਿਨ ਸਿੱਖ ਬੇਇੱਜਤ ਹੋ ਕੇ ਨਸਲੀ ਵਿਤਕਰਿਆਂ ਦਾ ਸ਼ਿਕਾਰ ਹੋ ਰਹੇ ਹਨ।ਉਨ੍ਹਾਂ ਅਮਰੀਕਾ ਦੀ ਕੈਲੀਫੋਰਨੀਆਂ ਸਟੇਟ ਦੇ ਗਵਰਨਰ ਨੂੰ ਸਿੱਖਾਂ ਨਾਲ ਹੋ ਰਹੇ ਨਸਲੀ ਵਿਤਕਰਿਆਂ ਨੂੰ ਤੁਰੰਤ ਰੋਕਣ ਲਈ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਸਿੱਖਾਂ ਤੇ ਹੋ ਰਹੇ ਨਸਲੀ ਵਿਤਕਰਿਆਂ ਕਾਰਣ ਸਿੱਖਾਂ ਦੀ ਪਹਿਚਾਣ ਸਬੰਧੀ ਦਸਤਾਵੇਜ ਜਾਰੀ ਕੀਤੀ ਗਏ ਹਨ ਜੋ ਜਲਦੀ ਹੀ ਅਮਰੀਕਾ ਸਮੇਤ ਬਾਕੀ ਮੁਲਕਾਂ ਦੀਆਂ ਅੰਬੈਸੀਆਂ ਵਿੱਚ ਪਹੁੰਚਾ ਦਿੱਤੇ ਜਾਣਗੇ ਤਾਂ ਜੋ ਵਿਦੇਸ਼ੀ ਨਾਗਰਿਕ ਸਿੱਖਾਂ ਦੀ ਪਹਿਚਾਣ ਤੋਂ ਭਲੀੁਭਾਂਤ ਜਾਣੂੰ ਹੋ ਸਕਣ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply