ਬਠਿੰਡਾ, 6 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਸੰਗਤ ਦਰਸ਼ਨ ਦੌਰਾਨ 48 ਸ਼ਿਕਾਇਤਾਂ ਸੁਣਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਵਿਚ ਕੀਤਾ ਜਾਵੇ।
ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਪੇਂਡੂ ਵਿਕਾਸ, ਮਾਲ ਵਿਭਾਗ, ਆਬਕਾਰੀ ਵਿਭਾਗ, ਸਮਾਜਿਕ ਸੁਰੱਖਿਆ , ਪੁਲਿਸ, ਖੁਰਾਕ ਤੇ ਸਿਵਲ ਸਪਲਾਈਜ਼, ਸਿਹਤ, ਪਾਵਰਕੌਮ, ਨਹਿਰੀ ਅਤੇ ਸਥਾਨਕ ਸਰਕਾਰਾਂ ਆਦਿ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਸੁਣਦਿਆਂ ਵਧੀਕ ਡਿਪਟੀ ਕਮਿਸ਼ਨਰ ਮੌਕੇ ‘ਤੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਕਾਇਤਾਂ ਤੇ ਢੁਕਵੀਂ ਕਾਰਵਾਈ ਕਰਦੇ ਹੋਏ ਨਿਰਧਾਰਿਤ ਸਮੇਂ ਵਿਚ ਹੱਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਮਸਲਿਆਂ ਨੂੰ ਤਰਜੀਹ ਦੇਣ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਬੇਲੋੜੀ ਦੇੇਰੀ ਅਤੇ ਢਿੱਲਮਠ ਨਾ ਵਰਤਣ। ਇਸ ਮੌਕੇ ਪੈਨਸ਼ਨ, ਇੰਤਕਾਲ ਦਰੁੱਸਤੀ, ਕਈ ਖੇਤਰਾਂ ਵਿਚ ਸੜਕਾਂ ਦੀ ਮਾੜੀ ਹਾਲਤ, ਕੁਝ ਸੜਕਾਂ ‘ਤੇ ਸਮਾਨ ਦਾ ਨਾਜਾਇਜ਼ ਰੱਖ-ਰਖਾਅ ਦੇ ਮਸਲੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਨਿਬੇੜ ਕੇ ਰਿਪੋਰਟ ਦੇਣ ਲਈ ਕਿਹਾ । ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਆਦਿ ਮੌਜੂਦ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media