ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਸਾਲ 2016-17 ਦੌਰਾਨ ਈ-ਪੰਜਾਬ ਪੋਰਟਲ ‘ਤੇ ਸਕੂਲਾਂ ਦੇ ਵਿਦਿਆਰਥੀ ਅਪਡੇਟ ਕਰਦੇ ਸਮੇਂ ਉਨ੍ਹਾਂ ਦੇ ਆਧਾਰ ਕਾਰਡ ਨਹੀ ਪਾਏ ਗਏ, ਜਿਸ ਕਾਰਨ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਆਧਾਰ ਕਾਰਡ ਗ੍ਰਾਫ ਕਾਫੀ ਨੀਵਾਂ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰ ਬੀਰ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਿਤੀ 10 ਅਕਤੂਬਰ 2016 ਤੱਕ ‘ਈ-ਪੰਜਾਬ’ ਪੋਰਟਲ ‘ਤੇ ਆਪਣੇ ਸਕੂਲ ਦੇ ਹਰੇਕ ਵਿਦਿਆਰਥੀ ਦਾ ਆਧਾਰ ਕਾਰਡ ਅਪਡੇਟ ਕਰਕੇ ਇਸ ਦੀ ਸੂਚਨਾ ਉਨ੍ਹਾਂ ਦੇ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਅਣਗਹਿਲੀ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਦੀ ਹੋਵੇਗੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media