
ਫਾਜ਼ਿਲਕਾ, 7 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਂਟ ਯੂਨੀਅਨ ਦੀ ਸੂਬਾਈ ਕਮੇਟੀ ਦੇ ਸੱਦੇ ਤੇ ਅੱਜ ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਸਾਹਮਣੇ ਪੰਜਾਬ ਯੂਨੀਵਰਸਿਟੀ ਵੱਲੋਂ ਫੀਸ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਆਗੂ ਸਤਨਾਮ ਸਿੰਘ ਘੱਲੂ ਨੇ ਕਿਹਾ ਕਿ ਫੀਸਾਂ ਵਿਚ ਵਾਧਾ ਕੀਤੇ ਜਾਣ ਕਾਰਨ ਵਿਦਿਆਰਥੀ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਫੀਸਾਂ ਵਿਚ ਵਾਧਾ ਸਰਕਾਰ ਦੀ ਸੋਚੀ ਸਮਝੀ ਨੀਤੀ ਦੇ ਤਹਿਤ ਕੀਤਾ ਜਾ ਰਿਹਾ ਹੈ। ਸਰਕਾਰ ਫੀਸਾਂ ਵਿਚ ਵਾਧਾ ਕਰਕੇ ਪੜ੍ਹਾਈ ਆਮ ਵਿਅਕਤੀ ਦੀ ਪਹੁੰਚ ਤੋਂ ਦੂਰ ਕਰ ਰਹੀ ਹੈ। ਜਿਸ ਕਾਰਨ ਉਹ ਸਿੱਖਿਆ ਪ੍ਰਣਾਲੀ ਨੂੰ ਗ੍ਰਾਂਟ ਨਹੀਂ ਦੇ ਰਹੀ। ਜਿਸਦੇ ਚਲਦੇ ਵਿਦਿਆਰਥੀਆਂ ਤੇ ਬੋਝ ਵੱਧਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀ ਇਹ ਵੱਧੀ ਹੋਈ ਫੀਸ ਕਿਸੇ ਵੀ ਹਾਲਤ ਵਿਚ ਨਹੀਂ ਭਰਨਗੇ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਨ੍ਹਾਂ ਵਧੀਆਂ ਹੋਈਆਂ ਫੀਸਾਂ ਨੂੰ ਜਲਦੀ ਵਾਪਸ ਨਾ ਲਿਆ ਗਿਆ ਤਾਂ ਵਿਦਿਆਰਥੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ।ਇਸ ਮੌਕੇ ਜਗਮੀਤ ਸਿੰਘ, ਰਮਨ ਕਿਰੋੜੀਵਾਲ, ਗੁਰਪ੍ਰੀਤ ਸਿੰਘ, ਰਣਜੀਤ ਕੁਮਾਰ ਅਤੇ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media