Tuesday, March 17, 2026

ਹਲਕਾ ਮਜੀਠਾ ਵਿਖੇ ਕਾਂਗਰਸ ਨੂੰ ਗਹਿਰਾ ਝਟਕਾ, ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

ppn0910201624ਕੱਥੂਨੰਗਲ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਵਿਖੇ ਕਾਂਗਰਸ ਨੂੰ ਅੱਜ ਉਸ ਸਮੇਂ ਗਹਿਰਾ ਝਟਕਾ ਲਗਾ ਜੱਦੋ ਵੱਖ ਵੱਖ ਪਿੰਡਾਂ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਦੀਆਂ ਵਿਕਾਸ ਮੁਖੀ ਉੱਸਾਰੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਸ: ਮਜੀਠੀਆ ਅੱਜ ਪਿੰਡ ਲੁਧੜ ਅਤੇ ਚਾਟੀਵਿੰਡ ਲੇਹਲ ਨੂੰ ਵਿਕਾਸ ਲਈ 50 ਲਖ ਰੁਪਏ ਦੀ ਗਰਾਂਟ ਦੇਣ ਆਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਸੂਬੇ ਵਿੱਚ ਸਦਭਾਵਨਾ ਭਰੇ ਮਾਹੌਲ ਨੂੰ ਮਜ਼ਬੂਤ ਕਰਨ ਦੇ ਏਜੰਡੇ ‘ਤੇ ਮੋਹਰ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚਲੀ ਭਾਈਵਾਲ ਐਨ.ਡੀ.ਏ ਸਰਕਾਰ ਤੋਂ ਵੱਧ ਤੋਂ ਵੱਧ ਪ੍ਰੋਜੈਕਟ ਪੰਜਾਬ ਦੇ ਵਿਕਾਸ ਲਈ ਪ੍ਰਵਾਨ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੇਂਦਰ ਸਰਕਾਰ ਨਾਲ ਸਾਂਝ ਦੇ ਚਲਦਿਆਂ 60 ਹਜ਼ਾਰ ਕਰੋੜ ਰੁਪਏ ਦੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਮਿਲੀ ਹੈ ਜਿਸ ਦੇ ਮੁਕੰਮਲ ਹੋਣ ਨਾਲ ਦਿੱਲੀ-ਅੰਮ੍ਰਿਤਸਰ ਦਾ ਸੜਕ ਸਫ਼ਰ ਸਿਰਫ਼ 4 ਘੰਟੇ ਦੀ ਵਿੱਚ ਪੂਰਾ ਹੋ ਜਾਇਆ ਕਰੇਗਾ।ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।
ਸ. ਮਜੀਠੀਆ ਨੇ ਇਸ ਮੌਕੇ ਆਮ ਆਦਮੀ ਪਾਰਟੀ ‘ਤੇ ਤਿੱਖੇ ਵਾਰ ਕਰਦਿਆਂ ਕਿਹਾ ਕਿ ਆਪ ਕੋਲ ਰਾਜਸੀ ਵਿਰੋਧੀਆਂ ‘ਤੇ ਝੂਠੇ ਦੂਸ਼ਣਬਾਜ਼ੀ ਤੋਂ ਇਲਾਵਾ ਕੋਈ ਹੋਰ ਏਜੰਡਾ ਨਹੀਂ ਹੈ।ਉਨ੍ਹਾਂ ਕਿਹਾ ਕਿ ਆਪ ਪਾਰਟੀ ਦਾ ਇੱਕੋ ਇੱਕ ਏਜੰਡਾ ਹੈ ਕਿ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਵਿਰੋਧੀਆਂ ਨੂੰ ਖ਼ਿਲਾਫ਼ ਪ੍ਰਚਾਰ ਕਰੀ ਜਾਵੋ।ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਪ ਦੀ ਸਰਕਾਰ ਬਣੀ ਨੂੰ ਦੋ ਸਾਲ ਦਾ ਸਮਾਂ ਹੋ ਗਿਆ, ਪਰ ਦਿੱਲੀ ਦੇ ਵਿੱਚ ਕੋਈ ਵੀ ਵਿਕਾਸ ਕਾਰਜ ਨਹੀਂ ਕਰਵਾਇਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਬਿਜਲੀ, ਪਾਣੀ ਅਤੇ ਸਿਹਤ ਦੀਆਂ ਮੁਢਲੀਆਂ ਸਹੂਲਤਾਂ ਵੀ ਨਸੀਬ ਨਹੀਂ ਹੋ ਰਹੀਆਂ ਜਿਸ ਕਾਰਨ ਦਿੱਲੀ ਵਿੱਚ ਹਾਹਾਕਾਰ ਮੱਚੀ ਪਈ ਹੈ।ਸ. ਮਜੀਠੀਆ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੀ ਬਜਾਏ ਪਾਕਿਸਤਾਨ ਦੇ ਹੱਕ ਵਿੱਚ ਬਿਆਨ ਦੇ ਕੇ ਪਾਕਿਸਤਾਨ ਦਾ ਬੁਲਾਰਾ ਬਣ ਗਿਆ ਹੈ।ਸ. ਮਜੀਠੀਆ ਨੇ ਕਿਹਾ ਕਿ ਆਪ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਤੀਜੀ ਸੂਚੀ ਵਿੱਚੋਂ ਵੀ ਵਲੰਟੀਅਰਾਂ ਦੇ ਨਾਮ ਗਾਇਬ ਹਨ।ਜਿਸ ਬਾਰੇ ਖੁਦ ਆਪ ਦੇ ਵਲੰਟੀਅਰ ਖ਼ੁਲਾਸੇ ਕਰ ਰਹੇ ਹਨ ਕਿ ਦਿੱਲੀ ਤੋਂ ਕੇਜਰੀਵਾਲ ਵੱਲੋਂ ਭੇਜੇ ਆਪ ਆਗੂਆਂ ਵੱਲੋਂ ਕਰੋੜਾਂ ਰੁਪਏ ਵਿੱਚ ਟਿਕਟਾਂ ਵੇਚੀਆਂ ਜਾ ਰਹੀਆਂ ਹਨ।ਜਿਸ ਕਾਰਨ ਨਿੱਤ ਦਿਨ ਆਪ ਦੇ ਵਰਕਰ ਅਤੇ ਅਹੁਦੇਦਾਰ ਆਪ ਨੂੰ ਅਲਵਿਦਾ ਕਹਿ ਰਹੇ ਹਨ।ਓਧਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਹੱਦੀ ਇਲਾਕਿਆਂ ਦੇ ਪਿੰਡਾਂ ਵਿੱਚ ਜਾਣ ਬਾਰੇ ਪ੍ਰਤੀਕਰਮ ਦਿੰਦਿਆਂ ਸ. ਮਜੀਠੀਆ ਨੇ ਕਿਹਾ ਕਿ ਜਿਹੜਾ ਆਗੂ ਨਾ ਕਦੇ ਆਪਣੇ ਵਿਧਾਨ ਸਭਾ ਹਲਕੇ ਅਤੇ ਨਾ ਹੀ ਕਦੇ ਆਪਣੇ ਲੋਕ ਸਭਾ ਹਲਕੇ ਦੇ ਲੋਕਾਂ ਵਿੱਚ ਵਿਚਰਿਆ ਹੈ, ਸੋ ਅਜਿਹੇ ਆਗੂ ਤੋਂ ਲੋਕਾਂ ਦੀ ਭਲਾਈ ਦੀ ਕੀ ਆਸ ਕੀਤੀ ਜਾ ਸਕਦੀ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਕੈਪਟਨ ਸਰਹੱਦੀ ਖੇਤਰਾਂ ਦੀਆਂ ਵੀਡਓ ਬਣਾਕੇ ਰਾਜਸੀ ਰੋਟੀਆਂ ਸੇਕਣ ਲਈ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਿਹਾ ਹੈ।
ਇਸ ਮੌਕੇ ਅਕਾਲੀ ਦਲ ਦੀਆਂ ਵਿਕਾਸ ਮੁਖੀ ਉੱਸਾਰੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਲੁਧੜ ਵਿਖੇ ਕਾਂਗਰਸੀ ਆਗੂ ਤਰਸੇਮ ਸਿੰਘ ਬਲ ਭਠੇਵਾਲੇ ਦੀ ਅਗਵਾਈ ਵਿੱਚ ਵਾਲਮੀਕ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ, ਉਪ ਪ੍ਰਧਾਨ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਕਾਲੂ, ਬਲਜੀਤ ਸਿੰਘ ਅਕਾਲੀ, ਨਿਰਮਲ ਸਿੰਘ, ਸੇਮਾ ਲਾਟੀ, ਸਵਿੰਦਰ ਸਿੰਘ, ਤਰਸੇਮ ਸਿੰਘ ਭਜਨ ਕੌਰ, ਕਸ਼ਮੀਰ ਸਿੰਘ, ਅੰਮ੍ਰਿਤਪਾਲ ਸਿੰਘ, ਜੁਝਾਰ ਸਿੰਘ, ਬਲਕਾਰ ਸਿੰਘ ਸਮੇਤ 25 ਪਰਿਵਾਰ ਅਤੇ ਇਸ ਤੋਂ ਪਹਿਲਾਂ ਪਿੰਡ ਚਾਟੀਵਿੰਡ ਲੇਹਲ ਵਿਖੇ ਇੱਕ ਸਮਾਗਮ ਦੌਰਾਨ ਬਾਲਮੀਕ ਦਲਿਤ ਭਾਈਚਾਰੇ ਦੇ ਆਗੂ ਕਾਬਲ ਸਿੰਘ ਦੀ ਅਗਵਾਈ ਵਿੱਚ ਗੁਲਾਬ ਸਿੰਘ, ਗੁਲਸ਼ਨ ਸਿੰਘ, ਬਿਕਰਮਜੀਤ ਸਿੰਘ, ਮੰਗਲ ਸਿੰਘ ਹਰਦੀਪ ਸਿੰਘ, ਜੈਮਲ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ, ਰਣਜੋਧ ਸਿੰਘ, ਜਸਬੀਰ ਸਿੰਘ ਤੇ ਪ੍ਰਕਾਸ਼ ਸਿੰਘ ਸਮੇਤ ਦਰਜਨ ਤੋਂ ਵਧ ਪਰਿਵਾਰਾਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਿਨ੍ਹਾਂ ਨੂੰ ਸ: ਮਜੀਠੀਆ ਨੇ ਸਨਮਾਨਿਤ ਕਰਦਿਆਂ ਸਵਾਗਤ ਕੀਤਾ। ਇਸੇ ਦੌਰਾਨ ਪਿੰਡ ਦੀਆਂ ਲੋੜਵੰਦ ਮਹਿਲਾਵਾਂ ਨੂੰ 31 ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ।
ਇਸ ਮੌਕੇ ਮੇਜਰ ਸ਼ਿਵੀ,ਗੁਰਜਿੰਦਰ ਢਪਈਆਂ, ਰਵੀ ਸਿੱਧੂ, ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਸਰਪੰਚ ਬਲਦੇਵ ਸਿੰਘ ਲੇਹਲ, ਸਤਨਾਮ ਸਿੰਘ ਮਾਂਗਾ ਸਰਾਏ, ਸਰਪੰਚ ਸੁਖਜੀਤ ਸਿੰਘ ਲੁਧੜ, ਦਿਲਬਾਗ ਸਿੰਘ ਮੁਕੰਦਪੁਰਾ, ਹਰਜੀਤ ਸਿੰਘ,ਸਾਬਕਾ ਸਰਪੰਚ ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਤਰਲੋਕ ਸਿੰਘ, ਬਹਾਦਰ ਸਿੰਘ, ਕਿਰਪਾਲ ਸਿੰਘ, ਦੀਦਾਰ ਸਿੰਘ ਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply