Saturday, September 26, 2026

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ‘ਤੇ ਮੁਕੰਮਲ ਪਾਬੰਦੀ

Amar S  Chahal

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 9 ਦਸੰਬਰ 2016 ਤੱਕ ਲਾਗੂ ਰਹੇਗਾ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply