Sunday, February 22, 2026

ਆਸ਼ਾ ਵਰਕਰ ਫਾਜ਼ਿਲਕਾ ਪੰਜਾਬ ਸਟੇਟ ਕਰਮਚਾਰੀ ਦਲ ਵਿਚ ਸ਼ਾਮਲ

ppn0910201606

ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਸੂਬਾਈ ਸਕੱਤਰ ਸਤੀਸ਼ ਵਰਮਾ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਵਿਚ ਆਸ਼ਾ ਵਰਕਰ ਯੂਨੀਅਨ ਬਲਾਕ ਫਾਜ਼ਿਲਕਾ ਤੋਂ ਕਿਰਨ ਰਾਣੀ ਬਤਰਾ, ਕ੍ਰਿਸ਼ਨਾ ਰਾਣੀ, ਰੇਖਾ ਰਾਣੀ, ਰਜਨੀ ਰਾਣੀ, ਖੂਈਖੇੜਾ ਬਲਾਕ ਤੋਂ ਸਰੋਜ ਰਾਣੀ, ਅਬੋਹਰ ਬਲਾਕ ਤੋਂ ਨੀਲਮ ਰਾਣੀ, ਮੰਜੂ ਰਾਣੀ, ਹਰਮਨਜੋਤ ਕੌਰ, ਪੂਨਮ ਰਾਣੀ, ਸੁਮਨ ਰਾਣੀ, ਪ੍ਰਿਯੰਕਾ ਰਾਣੀ, ਪੂਜਾ ਰਾਣੀ ਨੇ ਕਿਹਾ ਕਿ ਉਹ ਆਪਣੀਆਂ ਵਰਕਰਾਂ ਸਮੇਤ ਪੰਜਾਬ ਸਟੇਟ ਕਰਮਚਾਰੀ ਦਲ ਵਿਚ ਸ਼ਾਮਲ ਹੋ ਰਹੀਆਂ ਹਨ। ਆਸ਼ਾ ਵਰਕਰ ਦੇ ਕਰਮਚਾਰੀ ਦਲ ਵਿਚ ਸ਼ਾਮਲ ਹੋਣ ਤੇ ਸਤੀਸ਼ ਵਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਤੀਸ਼ ਵਰਮਾ ਨੇ ਕਿਹਾ ਕਿ ਯੂਨੀਅਨ ਦੀ ਨਿਰਪੱਖ ਸੋਚ ਦੇ ਚਲਦੇ ਦੂਸਰੀਆਂ ਯੂਨੀਅਨ ਦੇ ਕਰਮਚਾਰੀ ਅਤੇ ਵਰਕਰ ਕਰਮਚਾਰੀ ਦਲ ਵਿਚ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਦਾਲ ਵਰਕਰਾਂ ਅਤੇ ਕਰਮਚਾਰੀਆਂ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ।
ਆਸ਼ਾ ਵਰਕਰਾਂ ਦੀ ਸਲਾਘਾ ਕਰਦੇ ਹੋਏ ਸੂਬਾਈ ਸਕੱਤਰ ਵਰਮਾ ਨੇ ਕਿਹਾ ਕਿ ਸਾਲ 2008 ਤੋਂ 1 ਹਜ਼ਾਰ ਦੀ ਆਬਾਦੀ ਦੇ ਪਿੱਛੇ ਇੱਕ ਆਸ਼ਾ ਵਰਕਰ ਹੈ ਜੋਕਿ ਭਰੂਣ ਹੱਤਿਆ ਨੂੰ ਖ਼ਤਮ ਕਰਨ, ਮਾਂ ਅਤੇ ਬੱਚੇ ਦੀ ਮੌਤ ਦਰ ਘੱਟ ਕਰਨ, ਔਰਤਾਂ ਨੂੰ ਜਾਗਰੂਕ ਕਰਨ ਅਤੇ ਘਰ ਘਰ ਜਾਕੇ ਸਿਹਤ ਸੁਵਿਧਾਵਾਂ ਪਹੁੰਚਾਉਣ ਵਿਚ ਉਨ੍ਹਾਂ ਦਾ ਵਿਸ਼ੇਸ਼ ਯੋਗਦਾਨ ਹੈ। ਪਰ ਇਸਦੇ ਬਦਲੇ ਆਸ਼ਾ ਵਰਕਰਾਂ ਨੂੰ ਜੋ ਨਾਮਾਤਰ ਭੱਤਾ ਦਿੱਤਾ ਜਾ ਰਿਹਾ ਹੈ ਉਸਦੇ ਨਾਲ ਇਨ੍ਹਾਂ ਦਾ ਆਉਣ ਜਾਣ ਦਾ ਕਿਰਾਇਆ ਵੀ ਪੂਰਾ ਨਹੀਂ ਹੁੰਦਾ। ਉਨ੍ਹਾਂ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੌਏ ਕਿਹਾ ਕਿ ਆਸ਼ਾ ਵਰਕਰਾਂ ਨੂੰ ਸਰਕਾਰ ਪੰਜਾਬ ਦੇ ਕਰਮਚਾਰੀਆਂ ਦੀ ਤਰ੍ਹਾਂ ਪੇ ਗ੍ਰੇਡ ਦੇ ਤਹਿਤ ਲਿਆਂਦਾ ਜਾਵੇ ਅਤੇ ਪੰਜਾਬ ਦੇ ਕਰਮਚਾਰੀਆਂ ਦੀ ਤਰ੍ਹਾਂ ਬਣਦੀਆਂ ਸੁਵਿਧਾਵਾਂ ਦਿੱਤੀਆਂ ਜਾਣ। ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਵੇਖਦੇ ਹੋਏ ਇਨ੍ਹਾਂ ਦੀਆਂ ਜਾਇਜ਼ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇ ਕੀਤੀ ਵੀ ਕੀਤੀ ਗਈ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply