Saturday, March 28, 2026

ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ppn1010201614

ਫਾਜ਼ਿਲਕਾ, 10 ਅਕਤੂਬਰ (ਵਿਨੀਤ ਅਰੋੜਾ)- ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਨਕ ਪ੍ਰਤਾਪ ਬਾਗ ਵਿਚ ਜ਼ਿਲ੍ਹਾ ਪ੍ਰਧਾਨ ਦੁਰਗੋ ਬਾਈ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਪੰਜਾਬ ਦੇ ਸੂਬਾਈ ਸਕੱਤਰ ਜੀਤ ਕੌਰ ਦਾਦ ਲੁਧਿਆਣੇ ਵਾਲੇ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ ਅਤੇ ਆਸ਼ਾ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ 17 ਅਕਤੂਬਰ 2016 ਨੂੰ ਯੂਨੀਅਨ ਵੱਲੋਂ ਪੰਜਾਬ ਦੇ ਸਾਰਿਆਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਸਾਹਮਣੇ ਮੰਗਾਂ ਸਬੰਧੀ ਧਰਨੇ ਲਗਾਏ ਜਾਣਗੇ ਅਤੇ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਨੂੰ ਭੇਜਣ ਲਈ ਮੰਗ ਪੱਤਰ ਸੋਂਪੇ ਜਾਣਗੇ।
ਮੀਟਿੰਗ ਵਿਚ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲਾ ਸਕੱਤਰ ਬਿਮਲਾ ਰਾਣੀ, ਜ਼ਿਲ੍ਹਾ ਮੀਤ ਸਕੱਤਰ ਨੀਲਮ ਰਾਣੀ, ਸਵਰਣ ਕੌਰ ਬਲਾਕ ਪ੍ਰਧਾਨ ਜਲਾਲਾਬਾਦ, ਰਸ਼ਿੰਦਰ ਕੌਰ ਮੀਤ ਬਲਾਕ ਪ੍ਰਧਾਨ, ਪ੍ਰੋਮਿਲਾ ਬਲਾਕ ਪ੍ਰਧਾਨ ਫਾਜ਼ਿਲਕਾ, ਪਰਮਜੀਤ ਕੌਰ ਨੇ ਸੰਬੋਧਤ ਕਰਦੇ ਹੋਏ ਪੰਜਾਬ ਸਰਕਾਰ ਤੋਂ ਆਸ਼ਾ ਵਰਕਰਾਂ ਨੂੰ ਰੈਗੂਲਰਕ ਕਰਨ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੁਰਗੋ ਬਾਈ ਨੇ ਸਾਰੀਆਂ ਆਸ਼ਾ ਵਰਕਰਾਂ ਨੂੰ 17 ਅਕਤੂਬਰ 2016 ਨੂੰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਮੰਗ ਪੱਤਰ ਸੋਂਪਣ ਲਈ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply