Sunday, February 22, 2026

ਉਪ ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ

Hamid Ansari

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਉਪਰਾਸ਼ਟਰਪਤੀ ਸ਼੍ਰੀ ਐਮ ਹਾਮਿਦ ਅੰਸਾਰੀ ਨੇ ਦੁਸਹਿਰੇ ਦੇ ਸ਼ੁਭ ਮੌਕੇ ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆ ਹਨ।ਆਪਣੇ ਸੁਨੇਹੇ ਵਿੱਚ ਉਪਰਾਸ਼ਟਰਪਤੀ ਨੇ ਕਿਹਾ ਕਿ ਦੁਸਹਿਰਾ ਬੁਰਾਈ ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਇਹ ਲੋਕਾਂ ਵਿੱਚ ਭਾਈਚਾਰਾ ਅਤੇ ਸਦਭਾਵਨਾ ਦੀ ਭਾਵਨਾ ਪੈਦਾ ਕਰਦਾ ਹੈ।
ਰਾਸ਼ਟਰਪਤੀ ਦਾ ਸੁਨੇਹਾ ਇਸ ਤਰ੍ਹਾਂ ਹੈ ਦੁਸ਼ਹਿਰੇ ਦੇ ਸ਼ੁਭ ਮੌਕੇ ਤੇ ਮੈਂ ਆਪਣੇ ਦੇਸ਼ਵਾਸ਼ੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ, ਰਵਾਇਤੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਣ ਵਾਲਾ ਇਹ ਤਿਉਹਾਰ ਦੁਸਹਿਰਾ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ, ਅਤੇ ਲੋਕਾਂ ਵਿੱਚ ਭਾਈਚਾਰਾ ਅਤੇ ਸ਼ਦਭਾਵਨਾ ਦੀ ਭਾਵਨਾ ਪੈਦਾ ਕਰਦਾ ਹੈ।ਇਹ ਤਿਓਹਾਰ ਦੇਸ਼ ਵਿਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲੈ ਕੇ ਆਵੇ ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply