
ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਡਿਪਟੀ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ੍ਰੀ ਵਰੂਣ ਰੂਜ਼ਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ। ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 12 ਦਸੰਬਰ 2016 ਤੱਕ ਲਾਗੂ ਰਹੇਗਾ।
Punjab Post Daily Online Newspaper & Print Media