Thursday, April 30, 2026

ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ

ppn1310201612

ਫਾਜ਼ਿਲਕਾ, 13 ਅਕਤੂਬਰ (ਵਿਨੀਤ ਅਰੋੜਾ)- ਸਿਵਲ ਸਰਜ਼ਨ ਫਾਜ਼ਿਲਕਾ ਡਾ. ਜਗਪਾਲ ਸਿੰਘ ਬਾਸੀ ਦੀ ਅਗਵਾਈ ਵਿਚ ਸਥਾਨਕ ਸਿਵਲ ਹਸਪਤਾਲ ਵਿਚ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ. ਹੰਸ ਰਾਜ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰਿਆਂ ਸਰਕਾਰੀ ਹਸਪਤਾਲਾਂ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਏ ਗਏ ਹਨ। ਜਿੱਥੇ ਮਰੀਜ਼ਾਂ ਦਾ ਚਿੱੱਟਾ ਅਤੇ ਕਾਲਾ ਮੋਤੀਆ, ਡਾਈਬੇਟਿਕ ਰੇਟੀਨੋ ਪੈਥੀ, ਪੁਤਲੀ ਦੇ ਰੋਗ ਅਤੇ ਨਜ਼ਰ ਦੀ ਜਾਂਚ ਕੀਤੀ ਜਾਵੇਗੀ।
ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ ਨੇ ਕਿਹਾ ਕਿ ਪੁਤਲੀ ਰੋਗ ਦੇ ਕਾਰਨ ਅੰਨ੍ਹੇਪਨ ਤੋਂ ਪੀੜ੍ਹਤ ਲੋਕਾਂ ਨੂੰ ਆਪਣੇ ਨਾਂ ਨੇੜਲੇ ਆਈ ਬੈਂਕ ਵਿਚ ਜ਼ਰੂਰ ਰਜਿਸ਼ਟਰਡ ਕਰਵਾਉਣੇ ਚਾਹੀਦੇ ਹਨ ਤਾਕਿ ਉਨ੍ਹਾਂ ਨੂੰ ਉੱਥੇ ਮਿਲਦੀਆਂ ਸੁਵਿਧਾਵਾਂ ਦਾ ਲਾਭ ਦਿੱਤਾ ਜਾ ਸਕੇ। ਇਸ ਮੌਕੇ ਡਾ. ਮਹਿਕ ਜਸੂਜਾ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਅਨਿਲ ਧਾਮੂ, ਆਪਥੇਲਮਿਕ ਅਫ਼ਸਰ ਸੁਰਿੰਦਰ ਕਟਾਰੀਆ, ਸੁਖਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply