ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਦੇ ਨੌਜਵਾਨ ਵਕੀਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸਵ: ਪ੍ਰਿਥੀਪਾਲ ਸਿੰਘ ਉਸਾਹਨ ਦੇ ਪੋਤੇ ਕਰਨਬੀਰ ਸਿੰਘ ਉਸਾਹਨ ਨੂੰ ਪ੍ਰਦੇਸ਼ ਕਾਂਗਰਸ ਦੇ ਲੀਗਲ ਵਿੰਗ ਦਾ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਲੀਗਲ ਵਿੰਗ ਪੰਜਾਬ ਚੰਡੀਗੜ੍ਹ ਦੇ ਚੇਅਰਮੈਨ ਐਡਵੋਕੇਟ ਮਨਿੰਦਰ ਸਿੰਘ ਪੱਟੀ ਵਲੋਂ ਜਾਰੀ ਪੱਤਰ ਅਨੁਸਾਰ ਇਹ ਨਿਯੁੱਕਤੀ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਲੀਗਲ ਵਿੰਗ ਦੇ ਉਪ ਚੇਅਰਮੈਨ ਐਡਵੋਕੇਟ ਵਨੀਤ ਮਹਾਜਨ ਦੀ ਸਿਫਾਰਸ਼ ਤੇ ਕੀਤੀ ਗਈ ਹੈ।ਚੇਅਰਮੈਨ ਮਨਿੰਦਰ ਸਿੰਘ ਨੇ ਆਸ ਪ੍ਰਗਟਾਈ ਹੈ ਕਿ ਐਡਵੋਕੇਟ ਕਰਨਬੀਰ ਸਿੰਘ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਉਪ ਪ੍ਰਧਾਨ ਰਾਹੁਲ ਗਾਂਧੀ ਦੀਆਂ ਆਸਾਂ ਤੇ ਪੂਰਾ ਉਤਰਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।ਜਿਕਰਯੋਗ ਹੈ ਕਿ ਕਰਨਬੀਰ ਸਿੰਘ ਉਸਾਹਨ ਸ਼ਹਿਰੀ ਕਾਂਗਰਸ ਦੇ ਪੱਕੇ ਟਰੱਸਟੀ ਮੈਂਬਰ ਵੀ ਹਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media