ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 17 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੁਇਜ਼ ਮੁਕਾਬਲੇ ਭਾਈ ਗੁਰਦਾਸ ਹਾਲ ਵਿਖੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਗਏ, ਜਿਸ ਦਾ ਵਿਸ਼ਾ ‘ਸਮੁੱਚਾ ਸਿੱਖ ਇਤਿਹਾਸ’ ਰੱਖਿਆ ਗਿਆ। ਕੁਇਜ਼ ਮੁਕਾਬਲੇ ਦੌਰਾਨ ਬੀਬੀ ਅਮਰਜੀਤ ਕੌਰ ਤੇ ਬੀਬੀ ਰਣਜੀਤ ਕੌਰ ਰਿਸਰਚ ਸਕਾਲਰ ਨੇ ਸਿੱਖ ਇਤਿਹਾਸ ‘ਤੇ ਚਾਨਣਾ ਪਾਉਂਦੇ ਹੋਏ ਬੱਚਿਆਂ ਤੋਂ ਸਵਾਲ ਪੁੱਛੇ ਅਤੇ ਹਰੇਕ ਬੱਚੇ ਨੂੰ ਸਵਾਲਾਂ ਦਾ ਜਵਾਬ ਦੇਣ ਲਈ 5 ਮਿੰਟ ਦਾ ਸਮਾਂ ਦਿੱਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਵਿੱਚੋਂ 40 ਸਕੂਲਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਪੰਜ ਚੋਟੀ ਦੀਆਂ ਟੀਮਾਂ ਮਾਹਿਰਾਂ ਵੱਲੋਂ ਚੁਣੀਆਂ ਗਈਆਂ।ਇਨ੍ਹਾਂ ਕੁਇਜ਼ ਮੁਕਾਬਲਿਆਂ ਵਿੱਚ ਪਹਿਲੇ ਸਥਾਨ ‘ਤੇ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰੀਤ ਨਗਰ, ਸੋਡਲ ਰੋਡ ਜਲੰਧਰ, ਦੂਜਾ ਸਥਾਨ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ, ਅੰਮ੍ਰਿਤਸਰ ਅਤੇ ਤੀਜਾ ਸਥਾਨ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਰਨ ਤਾਰਨ ਨੇ ਪ੍ਰਾਪਤ ਕੀਤਾ। ਬੱਚਿਆਂ ਦੀ ਕਾਰਜ ਕੁਸ਼ਲਤਾ ਨੂੰ ਪਰਖਣ ਸਮੇਂ ਸ. ਬਘੇਲ ਸਿੰਘ ਵਧੀਕ ਮੈਨੇਜਰ, ਬੀਬੀ ਕਿਰਨਦੀਪ ਕੌਰ ਤੇ ਬੀਬੀ ਗੁਰਮੀਤ ਕੌਰ ਰਿਸਰਚ ਸਕਾਲਰ, ਬੀਬੀ ਰਜਵੰਤ ਕੌਰ, ਬੀਬੀ ਪਰਮੀਤ ਕੌਰ, ਸ. ਕਾਬਲ ਸਿੰਘ ਸੁਪਰਵਾਈਜ਼ਰ ਅਤੇ ਸ. ਗੁਰਭੇਜ ਸਿੰਘ ਖਜ਼ਾਨਚੀ ਆਦਿ ਹਾਜ਼ਰ ਸਨ।ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ 17 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media