ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਾਵਨ ਧਰਤੀ ਨੂੰ ਆਪਣੇ ਹੱਥੀਂ ਵਸਾਉਣ ਵਾਲੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’ ਨੇ ਪ੍ਰੈਸ ਰਿਲੀਜ਼ ਵਿਚ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿਚ ਧਾਰਮਿਕ ਸਭਾ ਸੁਸਾਇਟੀਆਂ, ਗੁਰੂ ਘਰ ਦੇ ਪ੍ਰੇਮੀ, ਸ਼ਬਦੀ ਜਥੇ, ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲਾਂ ਦੇ ਵਿਦਿਆਰਥੀ ਸ਼ਾਮਿਲ ਹੋਣਗੇ।ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨ ਹੋੋਵੇਗਾ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media