Wednesday, October 14, 2026

ਪਹਿਰਾਵਾ ਅਜਿਹਾ ਹੋਵੇ ਜਿਸ ਵਿਚੋਂ ਸਭਿਆਚਾਰ ਦੀ ਝਲਕ ਨਜਰ ਆਵੇ – ਮੰਡਲ ਸਿੱਖਿਆ ਅਫਸਰ ਜਸਪਾਲ ਸਿੰਘ

ਅੰਤਰ ਸਕੂਲ ਖੇਡ ਟੂਰਨਾਮੈਂਟ ਦਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ ਕਰਵਾਇਆ

ppn1510201606
ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀ. ਸੈਕ. ਸਕੂਲ ਕੋਟ ਮਿੱਤ ਸਿੰਘ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਗੁਰਦਿਆਲ ਸਿੰਘ ਭੂਰੀ ਵਾਲਿਆਂ ਦੀ ਸਲਾਨਾ ਯਾਦ ਨੂੰ ਸਮਰਪਿਤ ਦੋ ਦਿਨਾ ਸਮਾਗਮਾਂ ਦੇ ਦੂਜੇ ਦਿਨ ਅੰਤਰ ਸਕੂਲ ਖੇਡ ਟੂਰਨਾਮੈਂਟ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੰਡਲ ਸਿੱਖਿਆ ਅਫਸਰ ਜਲੰਧਰ ਜਸਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਅੰਤਰ ਸਕੂਲ ਖੇਡ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ।ਇਸ ਤੋਂ ਪਹਿਲਾਂ ਸਕੂਲ ਦੇ ਬੱਚਿਆਂ ਵਲੋਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਜਸਪਾਲ ਸਿੰਘ ਨੇ ਕਿਹਾ ਕਿ ਅਜੋਕੇ ਯੁੱਗ ਦੇ ਖਾਣ ਪੀਣ ਤੇ ਗਾਣਿਆਂ ਨੇ ਮਨੁੱਖੀ ਜੀਵਨ ਨੂੰ ਬੂਰੀ ਤਰਾਂ ਪ੍ਰਭਾਵਿਤ ਕੀਤਾ ਹੈ।ਉਨਾਂ ਕਿਹਾ ਕਿ ਖਾਣਾ ਪੀਣਾ ਅੀਜਹਾ ਹੋਣਾ ਚਾਹੀਦਾ ਹੈ, ਜਿਸ ਨਾਲ  ਮਨ ਨਾ ਭਟਕੇ ਅਤੇ ਪਹਿਰਾਵਾ ਅਜਿਹਾ ਹੋਵੇ ਜਿਸ ਵਿਚੋਂ ਆਪਣੇ ਸਭਿਆਚਾਰ ਦੀ ਝਲਕ ਨਜਰ ਆਵੇ।ਉਨਾਂ ਕਿਹਾ ਕਿ ਖੇਡਾਂ ਦਾ ਨਰੋਏ ਸਮਾਜ ਦੀ ਸਿਰਜਨਾ ਵਿੱਚ ਅਹਿਮ ਯੋਗਦਾਨ ਹੈ, ਇਸ ਲਈ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਹਿੱਸਾ ਜਰੂਰ ਲੈਣਾ ਚਾਹੀਦਾ ਹੈ।ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਮੁੱਖ ਮਹਿਮਾਨ ਅਤੇ ਹੋਰ ਸੁਖਸ਼ੀਅਤਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਮੰਚ ਦੀ ਸੇਵਾ ਦਲਜਿੰਦਰ ਸਿੰਘ ਭੰਗੂ, ਬੀਬੀ ਗੁਰਵਿੰਦਰ ਕੌਰ ਅਤੇ ਸੋਨੀਆ ਨੇ ਬਿਹਤਰੀਨ ਢੰਗ ਨਾਲ ਨਿਭਾਈ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਮੈਂਬਰ ਸ਼੍ਰਮੋਣੀ ਕਮੇਟੀ ਬਾਵਾ ਸਿੰਘ ਗੁਮਾਨਪੁਰਾ, ਬਾਬਾ ਗੁਰਨਾਮ ਸਿੰਘ, ਬਾਬਾ ਦੀਦਾਰ ਸਿੰਘ ਭੂਰੀ ਵਾਲੇ, ਬਾਬਾ ਸਾਧ ਜੀ, ਨਾਇਬ ਤਹਿਸੀਲਦਾਰ ਸੁਖਰਾਜ ਸਿੰਘ ਸੰਧੂ, ਪ੍ਰੋਫ. ਸਰਦਾਰਾ ਸਿੰਘ, ਹਰਭਜਨ ਸਿੰਘ ਸਿੱਧੂ, ਡਾ. ਅਮਰੀਕ ਸਿੰਘ ਮਾਤਾ ਕੌਲਾਂ ਹਸਪਤਾਲ ਵਾਲੇ, ਪ੍ਰਿੰ. ਹਰਦੀਪ ਸਿੰਘ, ਪ੍ਰਿੰ. ਤਰਲੋਕ ਸਿੰਘ ਭਾਟੀਆ, ਪ੍ਰਿੰ. ਜਗਦੀਸ਼ ਸਿੰਘ, ਵਾਇਸ.ਪ੍ਰਿੰ. ਬੀਬੀ ਹਰਭਜਨ ਕੌਰ, ਬੀਬੀ ਹਰਜਿੰਦਰ ਕੌਰ, ਬੀਬੀ ਲਖਬੀਰ ਕੌਰ,ਸਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਡਿਪਟੀ ਮੇਅਰ ਅਜੇਬੀਰਪਾਲ ਸਿੰਘ ਰੰਧਾਵਾ, ਅਮਰੀਕ ਸਿੰਘ ਲਾਲੀ, ਭਪਿੰਦਰ ਸਿੰਘ ਰਾਹੀ (ਦੋਵੇਂ ਕੌਂਸਲਰ), ਇੰਦਰਜੀਤ ਸਿੰਘ ਬਿੱਲਾ, ਪ੍ਰਧਾਨ ਹਰਚਰਨ ਸਿੰਘ, ਕੁਲਦੀਪ ਸਿੰਘ ਬੁੱਟਰ, ਰਾਣਾ ਪਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਰਾਮ ਸਿੰਘ, ਅਮਨਦੀਪ ਸਿੰਘ ਜੱਸਲ, ਬਾਬਾ ਪ੍ਰੇਮ ਸਿੰਘ, ਬਾਬਾ ਫਤਿਹ ਸਿੰਘ, ਡਾ. ਪਰਮਿੰਦਰਜੀਤ ਸਿੰਘ ਵੇਰਕਾ, ਬਾਬਾ ਸ਼ਿੰਦਾ ਸਿੰਘ, ਸੁਖਬੀਰ ਸਿੰਘ, ਮਾਸਟਰ ਪਰਮਜੀਤ ਸਿੰਘ ਰਵੀਸ਼ੇਰ ਸਿੰਘ, ਸੁਖਵਿੰਦਰ ਸਿੰਘ ਪੱਪੂ, ਬਾਬਾ ਅਵਤਾਰ ਸਿੰਘ ਤੋਂ ਇਲਾਵਾ ਅਤੇ ਹੋਰ ਇਲਾਕਾ ਵਾਸੀ ਹਾਜਿਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply