
ਅਲਗੋਂ ਕੋਠੀ, 17 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਅਲਗੋਂ ਕੋਠੀ ਤੋਂ ਥੋੜੀ ਦੂਰ ਪੈਂਦੇ ਪਿੰਡ ਭਾਈ ਲੱਧੂ ਵਿਖੇ ਹਜਰਤ ਪੀਰ ਬਾਬਾ ਦਸੰਦੇ ਸ਼ਾਹ ਦਾ ਸਲਾਨਾ ਜੋੜ ਮੇਲਾ 19 ਤੇ 20 ਅਕਤੂਬਰ ਦਿਨ ਬੁੱਧ ਅਤੇ ਵੀਰਵਾਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਪ੍ਰਧਾਨ ਬਲਜੀਤ ਸਿੰਘ ਬੱਲੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ ਪਹਿਲਾ ਕਬੱਡੀ ਕੱਪ ਦਿੱਨ ਬੁੱਧਵਾਰ ਨੂੰ ਹੋਵੇਗਾ, ਜਿਸ ਵਿੱਚ ਪੰਜਾਬ ਦੀਆਂ 6 ਨਾਮਵਰ ਟੀਮਾਂ ਹਿੱਸਾ ਲੈਣਗੀਆਂ ਅਤੇ ਵੀਰਵਾਰ ਵਾਲੇ ਦਿਨ ਵੱਖ ਵੱਖ ਸੁਫੀ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਣਗੇ।ਉਨਾਂ ਕਿਹਾ ਕਿ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁੰਕਮਬਲ ਕਰ ਲਈਆਂ ਗਈਆਂ ਹਨ ।ਇਸ ਮੋਕੇ ਕੁਲਦੀਪ ਸਿੰਘ ਬਾਠ, ਬੇਅੰਤ ਸਿੰਘ ਨੰਬਰਦਾਰ, ਸਤਨਾਮ ਸਿੰਘ, ਨਿਸ਼ਾਨ ਸਿੰਘ ਬਾਠ, ਬਾਬਾ ਜਗਤਾਰ ਸਿੰਘ, ਕਰਨਬੀਰ ਸਿੰਘ, ਸਾਰਜ ਸਿੰਘ, ਰਸਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਸੰਨੀ ਗਿੱਲ, ਲਖਵਿੰਦਰ ਸਿੰਘ ਅਰੋੜਾ ਆਦਿ ਹਾਜਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media