Saturday, March 14, 2026

ਫੈਡਰੇਸ਼ਨ ਗਰੇਵਾਲ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ ਸ੍ਰੀ ਅਕਾਲ ਤਖ਼ਤ ਵਿਖੇ ਕੀਤੀ ਅਰਦਾਸ

ppn1610201604
ਅੰਮ੍ਰਿਤਸਰ, 15 ਅਕਤੂਬਰ  (ਜਗਦੀਪ ਸਿੰਘ ਸੱਗੂ)- ਸਿੱਖ ਸਟੂਡੈਂਟਸ ਫੈਡਰੇਸ਼ਨ ਸਿੱਖੀ ਦੀ ਜਨਮ ਭੂਮੀ ਸੂਬਾ ਪੰਜਾਬ ਦੀ ਤਰੱਕੀ ਅਤੇ ਅਮਨ ਸ਼ਾਂਤੀ ਦੀ ਪਹਿਰੇਦਾਰ ਹੈ।ਇਸ ਦੀ ਚੜ੍ਹਦੀ ਕਲਾਂ ਲਈ ਦੋ ਵਕਤ ਅਰਦਾਸ ਕਰਦੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਅਰਦਾਸ ਸਮਾਗਮ ਤੋਂ ਬਾਅਦ ਫੈਡਰੇਸ਼ਨ ਵਰਕਰਾਂ ਅਤੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਹੁੰਦਿਆਂ ਕੀਤਾ।ਭਾਈ ਗਰੇਵਾਲ ਨੇ ਕਿਹਾ ਕਿ ਅੱਜ ਉਹ ਮੀਰੀ-ਪੀਰੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਧਾਰਮਿਕ ਅਤੇ ਰਾਜਸੀ ਤੌਰ ‘ਤੇ ਚੇਤਨਤਾ, ਮਜ਼ਬੂਤੀ, ਅਮਨ ਸ਼ਾਂਤੀ ਅਤੇ ਤਰੱਕੀ ਲਈ ਗੁਰੂ ਅੱਗੇ ਅਰਦਾਸ ਕਰਨ ਆਏ ਹਨ। ਭਾਈ ਗਰੇਵਾਲ ਨੇ ਕਿਹਾ ਕਿ ਅੱਜ ਲੋੜ ਹੈ ਹਿੰਦੁਸਤਾਨ ਦੇ ਹੁਕਮਰਾਨਾਂ ਅਤੇ ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰੱਖਦਿਆਂ ਸੂਬੇ ਦੀ ਤਰੱਕੀ ਲਈ ਆਪਣਾ ਸਹਿਯੋਗ ਦੇਣ ਤਾਂ ਕਿ ਗੁਰੂ ਸਾਹਿਬਾਨਾਂ ਦੇ ਮਾਰਗ ‘ਤੇ ਚੱਲਣ ਵਾਲਾ ਪੰਜਾਬ ਸਰਬੱਤ ਦਾ ਭਲਾ ਲੋਚਣ ਵਾਲੀ ਇਹ ਧਰਤੀ ਮਨੁੱਖਤਾ ਦੇ ਭਲੇ ਅਤੇ ਲੋਕਾਂ ਦੇ ਹੱਕਾਂ ਲਈ ਹੋਰ ਚੜ੍ਹਦੀ ਕਲਾਂ ਨਾਲ ਵਿਚਰ ਸਕੇ।
ਇਸ ਮੌਕੇ ਫੈਡਰੇਸ਼ਨ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਧਰਮਸਿੰਘ ਵਾਲਾ, ਗੁਰਬਖਸ਼ ਸਿੰਘ ਖਾਲਸਾ, ਕਮਲਜੀਤ ਸਿੰਘ ਲਾਲੀ, ਦਿਲਾਗ ਸਿੰਘ ਵਿਰਕ, ਦਿਸ਼ਾਦੀਪ ਸਿੰਘ ਵਾਰਿਸ ਸੂਫੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਗੁਰਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਬਟਾਲਾ, ਡਾ. ਕੁਲਵੰਤ ਸਿੰਘ, ਡਾ. ਨਿਰਵੈਲ ਸਿੰਘ ਉਪਲ, ਗੁਰਬਖਸ਼ ਸਿੰਘ ਸੇਖੋਂ, ਗੁਰਮੇਲ ਸਿੰਘ ਸਰਪੰਚ, ਨਿਸ਼ਾਨ ਸਿੰਘ, ਜਸਬੀਰ ਸਿੰਘ ਉਪਲ, ਯੁਗਰਾਜ ਸਿੰਘ ਮੋਗਾ, ਕਸ਼ਮੀਰ ਸਿੰਘ, ਦਿਲਬਾਗ ਸਿੰਘ ਵਿਰਕ, ਸਵਰਨ ਸਿੰਘ ਮਾਹਲ, ਬਲਵਿੰਦਰ ਸਿੰਘ ਸੰਧੂ, ਗੁਰਜੀਤ ਸਿੰਘ ਰੰਧਾਵਾ, ਅਮਨ ਬਲ, ਵਰਿੰਦਰਜੋਤ ਸਿੰਘ ਜੋਤੀ, ਗੁਰਬਖਸ਼ ਸਿੰਘ ਸੇਖੋਂ, ਪ੍ਰੀਤਮ ਸਿੰਘ ਕਾਦਰਵਾਲਾ, ਗੁਰਕੀਰਤਨ ਸਿੰਘ ਜਲਾਲਾਬਾਦ ਤੇ ਸੁਖਦੀਪ ਸਿੰਘ ਸਿੱਧਵਾਂ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply