Saturday, October 10, 2026

ਦੇਸ਼ ਭਰ ਵਿੱਚ ਹਾਸ਼ੀਏ ‘ਤੇ ਜਾ ਚੁੱਕੀ ਕਾਂਗਰਸ ਦਾ ਪੰਜਾਬ ਵਿੱਚੋਂ ਵੀ ਮੁਕੰਮਲ ਸਫਾਇਆ ਨਿਸ਼ਚਿਤ – ਮਜੀਠੀਆ

ppn1610201614
ਮਜੀਠਾ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਆਮਦ ‘ਤੇ ਕਾਂਗਰਸ ਵੱਲੋਂ ਰੋਸ ਵਿਖਾਵਾ ਕਰਨ ਦੇ ਐਲਾਨ ਨੂੰ ਹਾਸੋ ਹੀਣਾ ਦੱਸਦਿਆਂ ਇਸ ਨੂੰ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਦਿਨੋਂ ਦਿਨ ਡਿੱਗ ਰਹੀ ਸਾਖ ਕਾਰਨ ਉਸ ਵੱਲੋਂ ਬੁਖਲਾਹਟ ਵਿੱਚ ਲਿਆ ਗਿਆ ਫੈਸਲਾ ਕਰਾਰ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਜਾਂ ਕੈਪਟਨ ਲੋਕ ਵਿਖਾਵੇ ਲਈ ਜੋ ਮਰਜ਼ੀ ਕਰੇ ਪਰ ਉਹਨਾਂ ਦੀਆਂ ਪੰਜਾਬ ਪੰਜਾਬੀਆਂ ਅਤੇ ਸਿੱਖਾਂ ਪ੍ਰਤੀ ਮਾੜੀ ਸੋਚ ਅਤੇ ਮਾੜੇ ਕਾਰਿਆਂ ਤੋਂ ਲੋਕ ਭਲੀ ਭਾਂਤ ਜਾਣੂ ਹਨ ਅਤੇ ਇਹ ਨਿਸ਼ਚਿਤ ਹੈ ਕਿ ਪੰਜਾਬ ਦੇ ਸੂਝਵਾਨ ਲੋਕ ਕਾਂਗਰਸ ਨੂੰ 2017 ਦੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਨਾਲ ਮੁਕੰਮਲ ਤੌਰ ‘ਤੇ ਫੂਕ ਕੇ ਰਖ ਦੇਣਾ ਹੈ।
ਮਜੀਠੀਆ ਜੋ ਅੱਜ ਪਿੰਡ ਵੀਰਮ ਅਤੇ ਵਡਾਲਾ ਨੂੰ ਵਿਕਾਸ ਕਾਰਜਾਂ ਲਈ 65 ਲਖ ਰੁਪੈ ਦੀ ਗਰਾਂਟ ਦੇਣ ਅਤੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਆਏ ਸਨ, ਨੇ ਕੈਪਟਨ ਵੱਲੋਂ ਕੀਤੇ ਗਏ ਉਕਤ ਐਲਾਨ ਨੂੰ ਸਿਆਸੀ ਡਰਾਮੇਬਾਜ਼ੀ ਦਾ ਨਾਮ ਦਿੱਤਾ ਅਤੇ ਕਿਹਾ ਕਿ ਆਗਾਮੀ ਚੋਣਾਂ ਵਿੱਚ ਕਾਂਗਰਸ ਦੀ ਨਮੋਸ਼ੀਜਨਕ ਹਾਰ ਨੂੰ ਦੇਖਦਿਆਂ ਕੈਪਟਨ ਦਿਮਾਗੀ ਸੰਤੁਲਨ ਗੁਆ ਬੈਠਾ ਹੈ।ਉਹਨਾਂ ਕਿਹਾ ਕਿ ਸ੍ਰੀ ਮੋਦੀ ਵੱਲੋਂ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਪ੍ਰਾਜੈਕਟ ਦੇਣ ਲਈ ਪੰਜਾਬ ਮੋਦੀ ਦਾ ਸ਼ੁਕਰਗੁਜ਼ਾਰ ਹੈ।ਉਹਨਾਂ ਇਹ ਵੀ ਕਿਹਾ ਕਿ ਮੋਦੀ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਦੇ ਸਦਕਾ ਅਤਿਵਾਦ ਵਿਰੁੱਧ ਲਏ ਗਏ ਫੈਸਲੇ ਅਤੇ ਉਸ ਦੀਆਂ ਦੇਸ਼ ਹਿਤ ਦੀਆਂ ਕੌਮਾਂਤਰੀ ਨੀਤੀਆਂ ਕਾਰਨ ਅੱਜ ਭਾਰਤ ਦੀ ਵਿਸ਼ਵ ਪੱਧਰ ‘ਤੇ ਸਲਾਹਨਾ ਹੋ ਰਹੀ ਹੈ। ਉਥੇ ਹੀ ਕਾਂਗਰਸੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ  ਲਈ ਅਜਿਹੀਆਂ ਹਲਕੀ ਤੇ ਨੀਵੇਂ ਪੱਧਰ ਦੀਆਂ ਸ਼ੋਸ਼ੇਬਾਜੀਆਂ ‘ਤੇ ਉਤਾਰੂ ਹਨ।
ਇਸ ਮੌਕੇ ਮੇਜਰ ਸ਼ਿਵੀ, ਤਲਬੀਰ ਸਿੰਘ ਗਿੱਲ, ਜੋਧ ਸਿੰਘ ਸਮਰਾ, ਪ੍ਰੋ. ਸਰਚਾਂਦ ਸਿੰਘ ਮੀਡੀਆ ਸਲਾਹਕਾਰ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਬਲਰਾਜ ਸਿੰਘ, ਸਰਪੰਚ ਨਿਰਮਲ ਸਿੰਘ ਵੀਰਮ, ਸਰਪੰਚ ਕੁੰਨਣ ਸਿੰਘ ਵਡਾਲਾ, ਸਾਬਕਾ ਸਰਪੰਚ ਅਮਰਜੀਤ ਸਿੰਘ, ਰਣਜੀਤ ਸਿੰਘ, ਨਵਦੀਪ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਰਣਜੋਤ ਸਿੰਘ, ਹਰਿੰਦਰ ਸਿੰਘ, ਕਸ਼ਮੀਰ ਸਿੰਘ ਦੋਧੀ, ਸਾਬਕਾ ਸਰਪੰਚ ਮਹਿੰਦਰ ਸਿੰਘ ਆਦਿ ਮੌਜੂਦ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply