Monday, July 14, 2025
Breaking News

ਸਰਕਾਰੀ ਹਾਈ ਸਕੂਲ ਕਿੜਿਆ ਵਾਲਾ ਵਿਖੇ ਵਾਤਾਵਰਨ ਦਿਵਸ ਮਨਾਇਆ

PPN290512
ਫਾਜਿਲਕਾ,  29  ਮਈ  (ਵਿਨੀਤ ਅਰੋੜਾ) –  ਸਰਕਾਰੀ ਹਾਈ ਸਕੂਲ ਕਿੜਿਆ ਵਾਲਾ ਵਿਖੇ ਜ਼ਿਲਾ ਸਿੱਖਿਆ ਅਫ਼ਸਰ ਸੰਦੀਪ ਕੁਮਾਰ ਧੂੜੀਆ ਅਤੇ ਜ਼ਿਲਾ ਸਾਇੰਸ ਸੁਪਰਵਾਇਜਰ ਦੇ ਦਿਸ਼ਾ-ਨਿਰਦੇਸ਼ਾ ‘ਤੇ ਸਕੂਲ ਦੇ ਮੁੱਖ ਅਧਿਆਪਕ ਸ਼੍ਰੀ ਵਜ਼ੀਰ ਚੰਦ ਦੀ ਪ੍ਰਧਾਨਗੀ ਹੇਠ ਸਕੂਲ ‘ਚ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆ ਦੇ ਭਾਸ਼ਣ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ ਅਤੇ ਜਾਗਰੂਕਤਾ ਸਬੰਧੀ ਚਾਰਟ ਬਣਾਏ ਗਏ। ਈਕੋ ਕਲੱਬ ਦੇ ਇੰਚਾਰਜ ਸਾਇੰਸ ਅਧਿਆਪਕ ਸੁਨੀਲ ਕੁਮਾਰ ਅਤੇ ਪ੍ਰਿਯੰਕਾ ਨਾਰੰਗ ਨੇ ਵਿਦਿਆਰਥੀਆਂ ਨੂੰ ਸਾਫ਼ ਸੁਥਰੇ ਵਾਤਾਵਰਣ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਹੱਥਾ ਵਿੱਚ ਬੈਨਰ ਅਤੇ ਚਾਰਟ ਪਕੜ ਕੇ ਵਾਤਾਵਰਨ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ‘ਤੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply