
ਫਾਜਿਲਕਾ, 29 ਮਈ (ਵਿਨੀਤ ਅਰੋੜਾ)- ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ ੧੨ਵੀਂ ਜਮਾਤ ਦੇ ਨਤੀਜਿਆਂ ਸਬੰਧੀ ਸਰਵ ਹਿਤਕਾਰੀ ਵਿੱਦਿਆ ਮੰਦਰ ਸਕੂਲ ਦੀ ਪ੍ਰਿੰਸੀਪਲ ਮਧੂ ਸ਼ਰਮਾ ਨੇ ਦੱਸਿਆ ਕਿ ਅਰਸ਼ਿਤ ਕਾਲੜਾ ਨੇ 94 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਫ਼ਾਜ਼ਿਲਕਾ ‘ਚ ਪਹਿਲੇ ਸਥਾਨ ‘ਤੇ ਰਿਹੈ ਤੇ ਸਕੂਲ ਦੇ 12 ਹੋਰ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਨੰਬਰ ਹਾਸਿਲ ਕੀਤੇ ਹਨ। ਸਕੂਲ ਦੇ ਸ਼ਾਨਦਾਰ ਨਤੀਜਿਆਂ ‘ਤੇ ਵਿੱਦਿਆ ਮੰਦਰ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੁਲਾਕੀ ਰਾਮ ਪੈੜੀਵਾਲ, ਮੈਨੇਜਰ ਪ੍ਰਸ਼ੋਤਮ ਮੋਹਨ ਚੁੱਘ, ਰਵੀ ਭੂਸ਼ਨ ਡੋਡਾ, ਅਸ਼ੋਕ ਮੋਂਗਾ, ਪ੍ਰੇਮ ਫੁਟੇਲਾ ਅਤੇ ਸ੍ਰੀਮਤੀ ਮਧੂ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਅਰਨੀਵਾਲਾ ਦੀ ਸਕੂਲ ਕਮੇਟੀ ਦੇ ਪ੍ਰਬੰਧਕ ਜਗਜੀਤ ਸਿੰਘ ਹੰਜਰਾ ਨੇ ਦੱਸਿਆ ਕਿ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਟੇਕ ਚੰਦ, ਗਗਨਦੀਪ ਕੌਰ ਪੁੱਤਰੀ ਬਲਤੇਜ ਸਿੰਘ, ਸਪਨਾ ਰਾਣੀ ਪੁੱਤਰੀ ਅਸ਼ਵਨੀ ਕੁਮਾਰ ਨੇ 83.7 ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਅਤੇ ਸਤਬੀਰ ਕੌਰ ਪੁੱਤਰੀ ਗੁਰਮੀਤ ਸਿੰਘ ਨੇ 82.6 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media