Sunday, February 22, 2026

 ਜਾਣਬੁੱਝ ਕੇ ਕਿਸੇ ਦੂਜੇ ਵੱਲੋਂ ਧਰਮ ਵਿਚ ਕੀਤੀ ਦਖਲਅੰਦਾਜ਼ੀ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ- ਜਥੇਦਾਰ

G. Gurbachan S11a

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਆਖਿਆ ਹੈ ਕਿ ਬੀਤੇ ਕੱਲ ਜੋ ਗੁਰਦੁਆਰਾ ਬਾਉਲੀ ਸਾਹਿਬ, ਡੱਲਾ ਵਿਖੇ ਘਟਨਾ ਵਾਪਰੀ ਹੈ।ਇਸ ਘਟਨਾ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ।ਸਿੱਖ ਧਰਮ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤੇ ਉਪਦੇਸ਼ ਸਦਕਾ ਹੀ ਸਿੱਖ ਕਿਸੇ ਵੀ ਧਰਮ ਦੇ ਵਿਅਕਤੀ ਨੂੰ ਦਰ ਆਉਣ ‘ਤੇ ਉਸ ਦੀ ਸਹਾਇਤਾ ਕਰਦਾ ਹੈ।ਸਿੱਖ ਆਪਣੇ ਗੁਰੂ ਨੂੰ ਸਮਰਪਿਤ ਹਨ ਅਤੇ ਪ੍ਰਚਾਰਕ ਵੀਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਜੋ ਬਾਣੀ ਦਰਜ਼ ਹੈ, ਉਸ ਦੇ ਹਰ ਅੱਖਰ ਦੀ ਵਿਆਖਿਆ ਕਰਦੇ ਹਨ ਅਤੇ ਸਿੱਖ ਸੰਗਤਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਹਨ।ਇਸ ਲਈ ਜਾਣ ਬੁੱਝ ਕੇ ਕਿਸੇ ਦੂਜੇ ਵੱਲੋਂ ਜਦੋਂ ਸਾਡੇ ਧਰਮ ਵਿਚ ਦਖਲ ਅੰਦਾਜ਼ੀ ਕੀਤੀ ਜਾਵੇਗੀ ਤਾਂ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।ਸਾਡਾ ਦੇਸ਼ ਬਹੁ-ਧਰਮਾਂ ਦਾ ਦੇਸ਼ ਹੈ ਅਤੇ ਸਾਰੇ ਰਲ ਮਿਲ ਕੇ ਰਹਿੰਦੇ ਹਨ।ਕਿਸੇ ਨੂੰ ਵੀ ਕਿਸੇ ਦੂਜੇ ਦੇ ਧਰਮ ਵਿਚ ਦਖ਼ਲ-ਅੰਦਾਜੀ ਕਰਨ ਦਾ ਕੋਈ ਹੱਕ ਨਹੀਂ। ਇਸ ਲਈ ਜੋ ਤਾਕਤਾਂ ਸਿੱਖਾਂ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕਰਨ ਦੀ ਸੋਚ ਰਹੀਆਂ ਹਨ, ਉਹ ਇਹ ਵੀ ਜਾਣ ਲੈਣ ਕਿ ਸਿੱਖਾਂ ਦਾ ਇਤਿਹਾਸ ਕੀ ਹੈ।ਇਸ ਦੇ ਨਾਲ ਸਿੰਘ ਜਥੇਦਾਰ ਨੇ ਢਾਡੀ, ਪ੍ਰਚਾਰਕ, ਕਥਾਵਾਚਕ ਵੀਰਾਂ ਨੂੰ ਵੀ ਕਿਹਾ ਕਿ ਕਥਾ ਕੇਵਲ ਨਿਰੋਲ ਗੁਰਬਾਣੀ ਦੇ ਸ਼ਬਦ ਦੀ ਹੀ ਕੀਤੀ ਜਾਵੇ। ਦੁੱਖ ਦੀ ਗੱਲ ਹੈ ਕਿ ਇਸ ਘਟਨਾ ਵਿਚ ਪੁਲਿਸ ਪ੍ਰਸ਼ਾਸ਼ਨ ਨੇ ਮੌਕੇ ਪੁਰ ਉਚਿਤ ਕਾਰਵਾਈ ਨਹੀਂ ਕੀਤੀ।ਇਸ ਲਈ ਇਸ ਕੇਸ ਦੀ ਘੋਖ ਪੜਤਾਲ ਕਰਕੇ ਯੋਗ ਕਾਰਵਾਈ ਕੀਤੀ ਜਾਵੇ।
ਸਿੰਘ ਸਾਹਿਬ ਜੀ ਨੇ ਬੋਲਦਿਆਂ ਇਹ ਵੀ ਕਿਹਾ ਕਿ ਜੋ ਯਾਤਰਾ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ ਹਜ਼ੂਰ ਸਾਹਿਬ ਤੋਂ ਬੰਬੇ ਤੱਕ 21 ਅਕਤੂਬਰ ਨੂੰ ਜਾ ਰਹੀ ਹੈ।ਇਸ ਸਬੰਧੀ ਓਥੋਂ ਦੇ ਪ੍ਰਬੰਧਕੀ ਅਮਲੇ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਵਟਾਂਦਰਾ ਹੋਇਆ ਹੈ।ਜਿਸ ਵਿਚ ਉਨ੍ਹਾਂ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਹੈ ਕਿ ਇਹ ਯਾਤਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਹੀ ਮੁੰਬਈ ਜਾਵੇਗੀ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply