ਅੰੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਅੱਜ ‘ਸ਼ਹੀਦਾਂ ਦੇ ਸਿਰਤਾਜ’ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂਤੇ ਸਟਾਫ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਅਤੇ ਬੱਚਿਆਂ ਵੱਲੋਂ ਕਥਾ, ਲੈਕਚਰ, ਵਾਰਤਾਲਾਪ ਤੇ ਰਸਭਿੰਨਾ ਕੀਰਤਨ ਕੀਤਾ ਗਿਆ। ਕਥਾ-ਵਾਚਕ ਭਾਈ ਸਤਿਕਾਰਜੀਤ ਸਿੰਘ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਜੀਵਨ ਸਬੰਧੀ ਕਥਾ ਸੁਣਾਈ ਗਈ। ਸ੍ਰੀ ਗੁਰੂ ਅਰਜਨ ਦੇਵਜੀ ਦੇ ਜੀਵਨ ਤੇ ਰੋਸ਼ਨੀ ਪਾਉਣ ਲਈ ਪੀ.ਪੀ.ਟੀ. ਪੇਸ਼ ਕੀਤੀ ਗਈ। ਇਸ ਮੌਕੇ ਤੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟਰ ਆਫ ਐਜ਼ੂਕੇਸ਼ਨ ਸ੍ਰ. ਧਰਮਵੀਰ ਸਿੰਘ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਸਕੂਲ ਦੇ ਮੈਂਬਰ ਇੰਚਾਰਜ਼ ਸ੍ਰ. ਸੰਤੋਖ ਸਿੰਘ ਸੇਠੀ, ਮੈਂਬਰ ਇੰਚਾਰਜ਼ ਸ੍ਰ. ਗੁਰਿੰਦਰ ਸਿੰਘ ਚਾਵਲਾ ਤੇ ਮੈਡਮ ਪ੍ਰਿੰਸੀਪਲ ਸ੍ਰੀ ਮਤੀ ਅਮਰਜੀਤ ਕੌਰ ਆਈਆਂ ਹੋਈਆ ਪ੍ਰਮੁੱਖ ਹਸਤੀਆਂ ਨੂੰ “ਜੀ ਆਇਆ” ਕਿਹਾ। ਇਸ ਸੁਭਾਗ ਦਿਨ ਤੇ ਛਬੀਲ ਲਗਾਈ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …