Saturday, March 14, 2026

ਦਿੱਲੀ ਕਮੇਟੀ ਵੱਲੋਂ ਤਿਲਕ ਨਗਰ ਸਕੂਲ ਵਿੱਚ ਸਪੋਰਟਸ ਅਕੈਡਮੀ ਦਾ ਉਦਘਾਟਨ

photo-ghps-1

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਬੱਚਿਆਂ ਨੂੰ ਪੜਾਈ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਕੜੀ ਵਿੱਚ ਹੋਰ ਵਾਧਾ ਹੋਇਆ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ”ਸਚਿਆਰ ਸਪੋਰਟਸ ਅਕੈਡਮੀ” ਦੀ ਸ਼ੁਰੂਆਤ ਕੀਤੀ ਗਈ ਹੈ। ਸਕੂਲੀ ਸਿੱਖਿਆ ਕਾਉਂਸਿਲ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਅਕੈਡਮੀ ਦਾ ਉਦਘਾਟਨ ਕਰਨ ਉਪਰੰਤ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਵੀ ਦਿੱਤੇ।
ਕਾਲਕਾ ਨੇ ਦੱਸਿਆ ਕਿ ਇਸ ਅਕੈਡਮੀ ਵਿੱਚ ਜੂਡੋ, ਭੰਗੜਾ ਤੇ ਰੱਸੀ ਕੁੱਦਣ ਵਰਗੇ ਸ਼ਰੀਰਿਕ ਕਸਰਤ ਵਾਲੇ ਹਲਕੇ-ਫੁਲਕੇ ਖੇਡਾਂ ਦੇ ਨਾਲ ਬੱਚਿਆਂ ਨੂੰ ਜੋੜ ਕੇ ਸ਼ਰੀਰਿਕ ਅਤੇ ਮਾਨਸਿਕ ਵਿਕਾਸ ਦੇ ਟੀਚੇ ਨੂੰ ਪੂਰਾ ਕਰਨ ਦੇ ਜਤਨ ਕੀਤੇ ਜਾਣਗੇ। ਸਕੂਲ ਦੀ ਪ੍ਰਿੰਸੀਪਲ ਕੁਲਵਿੰਦਰ ਕੌਰ ਨੇ ਆਏ ਹੋਏ ਪਤਿਵੰਤੇ ਸੱਜਣਾਂ ਦਾ ਸਵਾਗਤ ਫੁੱਲਾਂ ਦੇ ਗੁਲਦੱਸਤੇ ਨਾਲ ਕੀਤਾ। ਸਕੂਲ ਦੇ ਬੱਚਿਆਂ ਨੇ ਜੂਡੋ, ਭੰਗੜਾ ਅਤੇ ਰੱਸੀ ਕੁੱਦਣ ਦੀ ਕਲਾ ਦਾ ਪ੍ਰਦਰਸ਼ਨ ਕਰਕੇ ਮੌਜੂਦ ਦਰਸ਼ਕਾਂ ਨੂੰ ਤਾਲਿਆ ਮਾਰਣ ਲਈ ਮਜਬੂਰ ਕਰ ਦਿੱਤਾ।
ਇਸ ਮੌਕੇ ਇਲਾਕੇ ਦੇ ਸਮੂਹ ਪਲੇ ਸਕੂਲਾਂ ਦੇ ਬੱਚਿਆਂ ਦੀ ਕਲਾ ਪ੍ਰਤਿਯੋਗਿਤਾ ਦਾ ਵੀ ਆਯੋਜਨ ਕੀਤਾ ਗਿਆ। ਜਿਸ ਵਿਚ 3-5 ਸਾਲ ਦੇ ਬੱਚਿਆਂ ਨੇ ਕੈਨਵੱਸ ਤੇ ਆਪਣੀ ਕਲਾ ਦਾ ਰੰਗ ਬਿਖੇਰਿਆ। ਸਕੂਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋ, ਵਾਇਸ ਚੇਅਰਮੈਨ ਸਤਪਾਲ ਸਿੰਘ ਚੰਨ ਅਤੇ ਗਵਰਨਿੰਗ ਬਾੱਡੀ ਮੈਂਬਰ ਬਲਦੇਵ ਸਿੰਘ, ਮਨਵਿੰਦਰ ਸਿੰਘ, ਜੋਗਿੰਦਰ ਸਿੰਘ ਤੇ ਸੁਰਿੰਦਰ ਸਿੰਘ ਨੇ ਇਸ ਮੌਕੇ ਬੱਚਿਆਂ ਦੀ ਹੌਸ਼ਲਾ ਅਫ਼ਜਾਈ ਕੀਤੀ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply