
ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਐਨ.ਐਚ.ਐਮ. ਇੰਪਲਾਇਜ਼ ਐਸੋਸੀਏਸ਼ਨ ਜੁਆਇੰਟ ਫਰੰਟ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਐਨ.ਐਚ.ਐਮ. ਕਰਮਚਾਰੀਆਂ ਨੂੰ ਪੱਕੇ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਦੇ ਸਬੰਧ ਵਿਚ ਯੂਨੀਅਨ ਮੈਂਬਰਾਂ ਵੱਲੋਂ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵਿਚ ਅੱਜ ਧਰਨਾ ਦਿੱਤਾ ਗਿਆ। ਜਿਸ ਤੋਂ ਬਾਅਦ ਸਥਾਨਕ ਸ਼ਾਸਤਰੀ ਚੌਕ ਤੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਆਗੂ ਰੀਟਾ ਕੁਮਾਰੀ ਡੱਬਵਾਲਾ ਕਲਾਂ, ਮਨੋਜ਼ ਕੁਮਾਰ ਸੀਤੋ ਗੁਨੋ, ਰੀਤੂ ਬਾਲਾ ਅਬੋਹਰ, ਵਿੱਕੀ ਰਠੋੜ, ਰਵਿੰਦਰ ਕੁਮਾਰ, ਨਰਿੰਦਰ ਸਿੱਧੂ, ਪੂਜਾ, ਚਾਈਨਾ ਅਤੇ ਸਿਹਤ ਸੰਸਥਾਵਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਕਿਹਾ ਕਿ ਅੱਜ ਦਿੱਤੇ ਗਏ ਧਰਨੇ ਦਾ ਮੰਤਵ ਐਨ.ਐਚ.ਐਮ. ਦੇ ਤਹਿਤ ਕੰਮ ਕਰਦੇ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੱਕਾ ਕੀਤਾ ਜਾਵੇ ਅਤੇ ਇਸਦੇ ਨਾਲ ਹੀ ਜਿਨ੍ਹਾਂ ਕਰਮਚਾਰੀਆਂ ਨੂੰ ਤਿੰਨ ਸਾਲ ਤੋਂ ਘੱਟ ਸਮਾਂ ਹੋਇਆ ਹੈ ਉਨ੍ਹਾਂ ਨੂੰ ਵੀ ਪੱਕਾ ਕੀਤਾ ਜਾਵੇ ਅਤ ਪੱੱਕੇ ਕਰਨ ਤੋਂ ਬਾਅਦ ਬਣਦੀ ਪੂਰੀ ਤਨਖਾਹ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਐਨ.ਐਚ.ਐਮ. ਕਰਮਚਾਰੀਆਂ ਵੱਲੋਂ ਆਪਣੀ ਉਕਤ ਮੰਗ ਨੂੰ ਨੈ ਕੇ ਪਹਿਲਾਂ ਵੀ ਕਈ ਵਾਰ ਧਰਨੇ/ਰੋਸ ਪ੍ਰਦਰਸ਼ਨ, ਹੜ੍ਹਤਾਲਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਜੋ ਸਬ ਕਮੇਟੀ ਗਠਤ ਕੀਤੀ ਗਈ ਹੈ ਉੁਸਦੇ ਵੱਲੋਂ ਵੀ ਹਾਲੇ ਤੱਕ ਕੋਈ ਠੋਸ ਨਤੀਜਾ ਨਾ ਦਿੰਦੇ ਹੋਏ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸਤੋਂ ਸਾਫ਼ ਪਤਾ ਲਗਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਟਾਇਮ ਪਾਸ ਕੀਤਾ ਜਾ ਰਿਹਾ ਹੈ। ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਦੱੱਸਿਆ ਕਿ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਕਰਮਚਾਰੀਆਂ ਦੇ ਪੱਖ ਵਿਚ ਕੋਈ ਫੈਸਲਾ ਜਾਂ ਨੀਤੀ ਨਹੀਂ ਬਣਾਉਂਦੀ ਤਾਂ 25 ਅਕਤੂਬਰ 2016 ਨੂੰ ਖਰੜ ਟੀ ਪੁਆਇੰਟ ਤੇ ਜਾਮ ਲਗਾਕੇ ਪੰਜਾਬ ਸਰਕਾਰ ਦੇ ਨਾਲ ਸਿੱਧੀ ਆਰਪਾਰ ਦੀ ਲੜਾਈ ਕੀਤੀ ਜਾਵੇਗੀ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।
ਇਸ ਤੋਂ ਬਾਅਦ ਯੂਨੀਅਨ ਮੈਂਬਰਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਤੋਂ ਸ਼ਾਸਤਰੀ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ। ਜਿੱਥੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁੱਤਲਾ ਫੂੰਕਿਆ ਅਤੇ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ।
Punjab Post Daily Online Newspaper & Print Media