Sunday, October 11, 2026

ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਦੇ ਵਿਦਿਅਕ ਮੁਕਾਬਲਿਆਂ ਵਿੱਚ ਢਪੱਈ ਸਕੂਲ ਨੇ ਮਾਰੀ ਬਾਜ਼ੀ

ppn2010201622

ਚੌਂਕ ਮਹਿਤਾ, 20 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਮੌਕੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਜੀ ਦੀ ਰਹਿਨੁਮਾਈ ਹੇਠ ਸਮੂਹ ਰਾਜ ਵਿੱਚ ਵਿੱਦਿਅਕ ਮੁਕਬਾਲੇ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਲੇਖ ਰਚਨਾ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਅੰਮ੍ਰਿਤਸਰ ਜ਼ਿਲੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਢੱਪਈ ਦੀ ਪੰਜਵੀਂ ਕਲਾਸ ਦੀ ਵਿਦਿਆਥਣ ਸਤਵਿੰਦਰ ਕੌਰ ਨੇ ਜ਼ਿਲੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ।ਇਸ ਖੁਸ਼ੀ ਭਰੇ ਮੌਕੇ ਸਕੂਲ ਮੁੱਖੀ ਸ੍ਰ. ਹਰਬੰਸ ਸਿੰਘ ਜੀ ਵੱਲੋਂ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਤਵਿੰਦਰ ਕੌਰ ਵਿਦਿਆਰਥਣ ਅਤੇ ਉਸਦੀ ਤਿਆਰੀ ਕਰਵਾਉਣ ਵਾਲਾ ਸਟਾਫ ਪ੍ਰਸ਼ੰਸਾ ਦਾ ਪਾਤਰ ਹੈ।ਇਸ ਮੌਕੇ ਸਕੂਲ ਦੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਾਇਕ ਕਿਰਆਵਾਂ ਵੱਲ ਵੀ ਧਿਆਨ ਕੇਂਦਰਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੈਡਮ ਤ੍ਰਿਪਤ ਕੌਰ, ਰੀਨਾ ਹੰਸ, ਅਮਿਤਾ ਹੰਸ, ਵੰਦਨਾ ਸ਼ਰਮਾ, ਮੋਨਿਕਾ ਮੇਘ, ਰਜਿੰਦਰ ਕੌਰ, ਸਪਨਾ, ਵਿਨੋਦ ਕੁਮਾਰ, ਸੁਖਦੇਵ ਸਿੰਘ ਅਤੇ ਸੁੱਚਾ ਸਿੰਘ ਆਦਿ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply