Tuesday, July 7, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

legal

ਅੰਮ੍ਰਿਤਸਰ, ੨੦ ਅਕਤੂਬਰ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਅਨੰਤ ਗੁਰੂਕੁਲ ਕਾਲਜ, ਪਠਾਨਕੋਟ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ।
ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਹਾਜ਼ਰ ਹੋਏ ਵਿਦਿਆਰਥੀਆਂ ਨਾਲ ਕਾਨੂੰਨੀ ਅਧਿਕਾਰਾਂ ਬਾਰੇ ਵਿਚਾਰ ਪ੍ਰਗਟ ਕੀਤੇ ਗਏ। ਇਸ ਮੌਕੇ ਉਹਨਾਂ ਨੇ ਲੋਕ ਹਿੱਤਾਂ ਵਿਚ ਬਣੇ ਕਾਨੂੰਨੀ ਅਧਿਕਾਰਾਂ ਬਾਰੇ, ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਤੇ ਹੋਰ ਅਧਿਆਪਕ ਵੀ ਸ਼ਾਮਲ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply