ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕਿਸੇ ਵੀ ਤਰਾਂ ਦੀ ਕੋਈ ਕਸਰ ਨਹੀਂ ਛੱਡੇਗੀ ਅਤੇ ਆਮ ਆਦਮੀ ਪਾਰਟੀ ਸਾਰੇ ਵਰਗਾਂ ਦੀ ਤਰਜਮਾਨੀ ਕਰਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਪਹਿਲਾਂ ਨੌਜਵਾਨਾਂ ਤੇ ਕਿਸਾਨਾਂ ਦਾ ਚੋਣ ਮਨੀਫੈਸਟੋ ਜਾਰੀ ਕਰਨ ਤੋਂ ਬਾਅਦ ਹੁਣ ਪਾਰਟੀ ਸੁਪ੍ਰੀਮੋ ਅਰਵਿੰਦ ਕੇਜਰੀਵਾਲ 24 ਅਕਤੂਬਰ ਨੂੰ ਬਠਿੰਡਾ ਵਿਖੇ ਆ ਰਹੇ ਹਨ ਅਤੇ 11.00 ਵਜੇ ਗ੍ਰੀਨ ਪੈਲੇਸ ਬਠਿੰਡਾ ਵਿਖੇ ਵਪਾਰੀਆਂ ਦਾ ਚੋਣ ਮਨੀਫੈਸਟੋ ਜਾਰੀ ਕਰਨਗੇ। ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਇਹ ਪਹਿਲੀ ਵਾਰੀ ਹੋ ਰਿਹਾ ਹੈ ਕਿ ਕੋਈ ਰਾਜਨੀਤਿਕ ਪਾਰਟੀ ਲੋਕਾਂ ਦੀ ਸੱਥ ਵਿਚ ਬੈਠ ਕੇ,ਲੋਕਾਂ ਦੀ ਸਲਾਹ ਨਾਲ ਆਪਣਾ ਚੋਣ ਮਨੋਰਥ ਪੱਤਰ ਬਣਾ ਰਹੀ ਹੈ।ਵਪਾਰੀ ਵਰਗ ਦੇ ਸੁਝਾਵਾਂ ਮੁਤਾਬਿਕ ਹੀ ਵਪਾਰੀਆਂ ਲਈ ਚੋਣ ਮਨੋਰਥ ਪੱਤਰ ਤਿਆਰ ਕੀਤਾ ਗਿਆ ਹੈ। ਪ੍ਰੋ: ਬਲਜਿੰਦਰ ਕੌਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਚੋਣ ਮਨੋਰਥ ਪੱਤਰ ਚੁਣਾਵੀ ਜੁਮਲਾ ਨਹੀਂ ਬਲਕਿ ਲੋਕਾਂ ਨਾਲ ਕੀਤਾ ਇਕਰਾਰਨਾਮਾ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਸਿਆਸੀ ਪਾਰਟੀਆਂ ਦੁਆਰਾ ਜਾਂਰੀ ਕੀਤੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ ਹੇਠ ਲਿਆਂਦਾ ਜਾਵੇ ਤਾਂ ਕਿ ਚੋਣਾਂ ਤੋਂ ਬਾਅਦ ਵਾਅਦੇ ਪੂਰੇ ਨਾ ਕਰਨ ਦੀ ਸੂਰਤ ਵਿੱਚ ਪਾਰਟੀਆਂ ਦੀ ਮਾਨਤਾ ਰੱਦ ਕੀਤੀ ਜਾਵੇ ਅਤੇ ਲੋਕ ਆਪਣੇ ਆਪ ਨੂੰ ਚੋਣਾਂ ਤੋਂ ਬਾਅਦ ਠੱਗਿਆ ਹੋਇਆ ਮਹਿਸੂਸ ਨਾ ਕਰਨ।ਜੋਨਲ ਮੀਡੀਆ ਇੰਚਾਰਜ ਨੀਲ ਗਰਗ ਨੇ ਦੱਸਿਆ ਕਿ ਬਠਿੰਡਾ ਵਿਖੇ ਹੋਣ ਵਾਲਾ ਇਹ ਪ੍ਰੋਗਰਾਮ ਪ੍ਰੋ: ਬਲਜਿੰਦਰ ਕੌਰ ਜੀ ਦੀ ਦੇਖ ਰੇਖ ਹੇਠ ਹੋਵੇਗਾ ਜਿਸ ਵਿੱਚ ਇਲਾਕੇ ਦੇ ਵਪਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media