ਫਾਜ਼ਿਲਕਾ, 21 ਅਕਤੂਬਰ (ਵਨੀਤ ਅਰੋੜਾ)- ਮੁੱਖ ਖੇਤੀਬਾੜੀ ਅਫਸਰ ਸ. ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਝੋਨੇ ਦੀ ਕਟਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆ ਕਿਹਾ ਕਿ ਪਰਾਲੀ ਨੂੰ ਅੱਗ ਲਾ ਕੇ ਸਾੜਨ ਤੇ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜੀਵ ਜੰਤੂ, ਗੰਡੋਏ, ਮਿੱਤਰ ਕੀਟਾਣੂ ਅੱਗ ਵਿੱਚ ਸਾੜ ਕੇ ਪਾਪ ਵੀ ਕਮਾਉਦੇ ਹਾਂ, ਉੱਥੇ ਜ਼ਮੀਨ ਵਿਚਲੇ ਕੀਮਤੀ ਤੱਤ ਨਸ਼ਟ ਹੁੰਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਨਸ਼ਟ ਹੁੰਦੀ ਹੈ । ਦੋ ਫੁੱਟ ਤੱਕ ਧਰਤੀ ਦਾ ਤਾਪਮਾਨ ਵੱਧ ਜਾਦਾਂ ਹੈ। ਜਿਸ ਨਾਲ ਫ਼ਸਲ ਨੂੰ ਵੱਧ ਪਾਣੀ ਲਗਾਉਣਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਜੀਰੋ ਟਿੱਲ ਡਰਿੱਲ/ ਹੈਪੀ ਸੀਡਰ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਅਤੇ ਮੁੱਢਾਂ ਵਿੱਚ ਕਣਕ ਦੀ ਬਿਜਾਈ ਕਰਨ ਜਿਸ ਨਾਲ ਪਰਾਲੀ ਗਲ ਸੜ ਕੇ ਜ਼ਮੀਨ ਵਿੱਚ ਰਲ ਜਾਂਦੀ ਹੈ ਅਤੇ ਲਾਹੇਵੰਦ ਖਾਦ ਤੱਤਾਂ ਵਿੱਚ ਬਦਲ ਜਾਂਦੀ ਹੈ। ਇਸ ਦੇ ਨਾਲ ਹੀ ਨਦੀਨਾਂ ਦੀ ਸਮੱਸਿਆਂ ਤੋਂ ਵੀ ਛੁਟਕਾਰਾ ਮਿਲਦਾ ਹੈ । ਬਰਾੜ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਮਾੜਾ ਅਸਰ ਤਾਂ ਪੈਂਦਾ ਹੀ ਹੈ ਇਸ ਦੇ ਨਾਲ ਇਹ ਕਾਨੂੰਨਣ ਜੁਰਮ ਵੀ ਹੈ ।ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਸਕਦੀ ਹੈ ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media