Thursday, June 25, 2026

ਆਸ਼ਾ ਵਰਕਰ ਯੂਨੀਅਨ ਪੰਜਾਬ ਵਲੋਂ 25 ਅਕਤੂਬਰ ਨੂੰ ਮੁਹਾਲੀ ‘ਚ ਸੂਬਾ ਪੱਧਰੀ ਧਰਨਾ

ppn2110201612ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ)- ਆਸ਼ਾ ਵਰਕਰ ਯੂਨੀਅਨ ਪੰਜਾਬ (ਸਿਹਤ ਵਿਭਾਗ) ਦੀ ਮੀਟਿੰਗ ਸੀਨੀਅਰ ਆਗੂ ਕਿਰਨ ਰਾਣੀ ਬਤਰਾ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਪ.ਸ.ਸ.ਫ.(ਢਿਲੋ) ਤੋਂ ਸੀਨੀਅਰ ਮੀਤ ਪ੍ਰਧਾਨ ਸੰਤੋਸ਼ ਰਾਣੀ ਮੋਦੀਨਗਰ ਅਤੇ ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੇ ਸੰਗਠਨ ਸਕੱਤਰ ਸਤੀਸ਼ ਵਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।ਮੀਟਿੰਗ ਦੌਰਾਨ 25 ਅਕਤੂਬਰ 2016 ਨੂੰ ਮੁਹਾਲੀ ਵਿਚ ਐਮ.ਡੀ ਸਿਹਤ ਵਿਭਾਗ ਦੇ ਦਫ਼ਤਰ ਦੇ ਸਾਹਮਣੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਕੀਤੀ ਗਈ।
ਹਾਜ਼ਰੀਨ ਨੂੰ ਸੰਬੋੋਧਤ ਕਰਦੇ ਹੋਏ ਸੰਤੋਸ਼ ਰਾਣੀ ਸੋਦੀਨਗਰ ਨੇ ਕਿਹਾ ਕਿ ਸਰਕਾਰ ਨੂੰ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਵਰਕਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਵਰਕਰ ਦਿਨ ਰਾਤ ਸਖ਼ਤ ਹਿਨਤ ਕਰਕੇ ਵਿਭਾਗ ਵਿਚ ਸੇਵਾਵਾਂ ਨਿਭਾ ਰਹੀਆਂ ਹਨ। ਸ਼ਹਿਰ ਅਤੇ ਪਿੰਡਾਂ ਵਿਚ ਸਿਹਤ ਸੁਵਿਧਾਵਾਂ ਪ੍ਰਦਾਨ ਕਰਕੇ ਵੱਡਾ ਯੋਗਦਾਨ ਪਾ ਰਹੀਆਂ ਹਨ ਉਨ੍ਹਾਂ ਕਿਹਾ ਕਿ 25 ਅਕਤੂਬਰ ਨੂੰ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਵਿਚ ਫਾਜ਼ਿਲਕਾ ਤੋਂ ਵੱਡੀ ਗਿਣਤੀ ਵਿਚ ਆਸ਼ਾ ਵਰਕਰਾਂ ਸ਼ਾਮਲ ਹੋਣਗੀਆਂ। ਸੰਬੋਧਤ ਕਰਦੇ ਹੋਏ ਸਤੀਸ਼ ਵਰਮਾ ਨੇ ਕਿਹਾ ਕਿ ਸਰਕਾਰ ਵੱਲੋਂ ਆਸ਼ਾ ਵਰਕਰਾਂ ਦੇ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਮਮਤਾ ਰਾਣੀ, ਚਰਨਜੀਤ ਕੌਰ, ਰਜਨੀ ਬਾਲਾ, ਕਮਲੇਸ਼ ਰਾਣੀ, ਜੋਤੀ ਰਾਣੀ ਅਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਤ ਕੀਤਾ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply