ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ)- ਸਥਾਨਕ ਸ਼੍ਰੀ ਜੈਨ ਸਕੂਲ ਵਿਚ ਰਾਸ਼ਟਰੀ ਬਾਲ ਸਿਹਤ ਸੰਗਠਨ ਪ੍ਰੋਗਰਾਮ ਦੇ ਤਹਿਤ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਜੇਸ਼ ਸ਼ਰਮਾ ਦੇ ਨਿਰਦੇਸ਼ਾਂ ਮੁਤਾਬਕ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਅਧਿਆਪਕ ਅਜੈ ਠਕਰਾਲ ਨੇ ਦੱਸਿਆ ਕਿ ਇਸ ਕੈਂਪ ਵਿਚ ਡਾ. ਯੂਨਿਕ ਗੁਪਤਾ, ਡਾ. ਮਧੂ ਬਾਲਾ ਅਤੇ ਫਾਰਮਾਸਿਸਟ ਸੁਨੀਲ ਕੁਮਾਰ ਨੇ ਅਪਾਣੀਆਂ ਸੇਵਾਵਾਂ ਦਿੱਤੀਆਂ ਅਤੇ ਬੱਚਿਆਂ ਦੇ ਕਦ ਅਤੇ ਭਾਰ ਦੀ ਜਾਂਚ ਕੀਤੀ ਗਈ।
ਡਾ. ਯੂਨਿਕ ਗੁਪਤਾ ਨੇ ਆਪਣੇ ਸੁਨੇਹੇ ਵਿਚ ਦੱਸਿਆ ਕਿ ਬੱਚਿਆਂ ਨੂੰ ਸਫ਼ਾਈ ਵੱਲ ਵਿਸ਼ੇਸ਼ ਧਿਆਂਨ ਦੇਣਾ ਚਾਹੀਦਾ ਹੈ। ਬੱਚਿਆਂ ਨੂੰ ਸਾਫ਼ ਪਾਣੀ ਪੀਣਾ ਚਾਹੀਦਾ ਹੈ ਅਤੇ ਹੱਥ ਧੋਖੇ ਭੋਜਨ ਖਾਣਾ ਚਾਹੀਦਾ ਹੈ। ਰੈਗੂਲਰ ਦੰਦਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ ਅਤੇ ਸੰਤੁਲਤ ਭੋਜਨ ਖਾਣਾ ਚਾਹੀਦਾ ਹੈ ਅਤੇ ਜੰਕ ਫੂਡ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਕਿਉਂਥ ਜੰਕ ਫੂਡ ਨਾਲ ਕਈ ਬਿਮਾਰੀਆਂ ਫੈਲਦੀਆਂ ਹਨ। ਇਸ ਮੌਕੇ 6 ਬੱਚਿਆਂ ਨੂੰ ਜਿਨ੍ਹਾਂ ਵਿਚ ਚਮੜੀ, ਅਨੀਮੀਆ ਅਤੇ ਅੱਖਾਂ ਦੀ ਜਾਂਚ ਲਈ ਸਿਵਲ ਹਸਪਤਾਲ ਵਿਚ ਭੇਜਿਆ ਗਿਆ।
ਅਧਿਆਪਕ ਅਜੈ ਠਕਰਾਲ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰੀ ਬਾਲ ਸਿਹਤ ਸੰਗਠਨ ਦੇ ਸਾਰਿਆਂ ਮੈਂਬਰਾਂ ਦਾ ਅਤੇ ਸਥਾਨਕ ਸਿਵਲ ਹਸਪਤਾਲ ਦੇ ਐਸਐਮਓ ਡਾ. ਰਾਜੇਸ਼ ਸ਼ਰਮਾ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਧੰਨਵਾਦ ਕੀਤਾ ਅਤੇ ਭਵਿੰਖ ਵਿਚ ਸਹਿਯੋਗ ਦਾ ਭਰੋਸਾ ਦਿੱਤਾ। ਬੱਚਿਆਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
ਸਕੂਲ ਦੀ ਮੁੱਖ ਅਧਿਆਪਕਾ ਵੀਨਾ ਭਠੇਜਾ ਨੇ ਕੈਂਪ ਵਿਚ ਸੇਵਾਵਾਂ ਦੇਣ ਲਈ ਡਾਕਟਰਾਂ ਦਾ ਧੰਨਵਾਦ ਕੀਤਾ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media