ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪੱਕਾ ਚਿਸ਼ਤੀ ਵਿਚ ਬੀਤੇ 20 ਦਿਨਾਂ ਤੋਂ ਚੱਲ ਰਹੇ ਕ੍ਰਿਕੇਟ ਟੂਰਨਾਮੈਂਟ ਵਿਚ ਪਿੰਡ ਹਸਤਾਕਲਾਂ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ ਅਤੇ ਰਨਰਅਪ ਟੀਮ ਪੱਕਾ ਚਿਸ਼ਤੀ ਰਹੀ। ਦਸ਼ਮੇਸ਼ ਸਪੋਰਟਸ ਕਲੱਬ ਅਤੇ ਪੀਰ ਬਾਬਾ ਨੋ ਗਜ ਸੰਸਥਾ ਵੱਲੋਂ ਕਰਵਾਏ ਗਏ ਇਸ ਕ੍ਰਿਕੇਟ ਟੂਰਨਾਮੈਂਟ ਵਿਚ 22 ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ।
ਟੂਰਨਾਮੈਂਟ ਦੇ ਮੁੱਖ ਮਹਿਮਾਨ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਪਾਲ ਸਿੰਘ ਸਵਨਾ ਨੇ ਜੇਤੂ ਟੀਮ ਅਤੇ ਰਨਰਅਪ ਟੀਮ ਨੂੰ ਕ੍ਰਮਵਾਰ 5100 ਰੁਪਏ ਅਤੇ 3100 ਰੁਪਏ ਦੀ ਰਕਮ ਦੇ ਨਾਲ ਟ੍ਰਾਫ਼ੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੋਈ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਪਨ ਚਾਵਲਾ, ਜਨਰਲ ਸਕੱਤਰ ਮੰਗਾ ਚਿਰਾਗਾ, ਯੂਥ ਅਕਾਲੀ ਦਲ ਬੀਸੀ ਪ੍ਰਧਾਨ ਸੁਰਿੰਦਰ ਕੰਬੋਜ, ਸੋਈ ਦਿਹਾਤੀ ਪ੍ਰਧਾਨ ਜਗਦੀਪ ਸਿੰਘ, ਦਸ਼ਮੇਸ਼ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ, ਸੰਸਥਾ ਦੇ ਪ੍ਰਧਾਨ ਕ੍ਰਿਸ਼ਨ ਲਾਲ, ਸਾਬਕਾ ਸਰਪੰਚ ਗੁਰਮੀਤ ਸਿੰਘ, ਮੈਂਬਰ ਪੰਚਾਇਤ ਰਸਾਲਾ ਸਿੰਘ, ਨੰਬਰਦਾਰ ਮੰਗਤ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਇਨਕਲਾਬ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media