ਚੌਂਕ ਮਹਿਤਾ, 21 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਬੀਤੇ ਦਿਨੀ ਪਿੰਡ ਖੱਬੇ ਰਾਜਪੂਤਾਂ ਦੇ ਕੋਲੋ ਔਰਤ ਕੋਲੋ ਖੋਹੇ ਪਰਸ ਦੇ ਝਪਟਮਾਰ ਪੁਲਿਸ ਵੱਲੋਂ ਕਾਬੂ ਕੀਤੇ ਗਏ।ਜਾਣਕਾਰੀ ਅਨੁਸਾਰ ਡਿਊਟੀ ਅਫਸਰ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਏ ਐਸ ਆਈ ਅਵਤਾਰ ਨੂੰ ਕਿਸੇ ਮੁਖਬਰ ਨੇ ਦੱਸਿਆ ਕਿ ਪਿਛਲੀ ਦਿਨੀ ਹੋਈ ਝਪਟਮਾਰੀ ਦੇ ਦੋਸ਼ੀ ਐਨੋਕੋਟ ਭੱਠੇ ਕੋਲ ਕਿਸੇ ਵੱਡੀ ਵਰਦਾਤ ਨੂੰ ਅੰਜਾਮ ਦੇਣ ਲਈ ਬੈਠੇ ਹਨ ਤੇ ਜਿਸ ਤੇ ਏ ਐਸ ਆਈ ਅਵਤਾਰ ਸਿੰਘ ਨੇ ਆਪਣੇ ਪੁਲਿਸ ਮੁਲਾਜਮਾਂ ਗੁਰਮਿੰਦਰ ਸਿੰਘ, ਹੈਡ ਕਾਂਸਟੇਬਲ ਨਰੇਸ਼ ਕੁਮਾਰ, ਤਜਿੰਦਰ ਸਿੰਘ, ਸੰਦੀਪ ਸਿੰਘ, ਮੁਨਸ਼ੀ ਭੁਪਿੰਦਰ ਸਿੰਘ ਨਾਲ ਰੇਡ ਕਰਕੇ ਮੌਕੇ ‘ਤੇ ਤਿੰਨ ਦੋਸ਼ੀ ਇੱਕ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਏ।ਦੋਸ਼ੀਆਂ ਖਿਲਾਫ ਧਾਰਾ379 ਬੀ ਤਹਿਤ ਮੁਕੱਦਮਾ ਨੰ:84 ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media