Tuesday, March 24, 2026

ਲੋਧੀਨੰਗਲ ਨੇ ਕਿਲ੍ਹਾ ਟੇਕ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਵੰਡੇ

ppn2210201601ਬਟਾਲਾ, 22 ਅਕਤੂਬਰ (ਨਰਿੰਦਰ ਬਰਨਾਲ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਦੀਆਂ 11ਵੀਂ ਜਮਾਤ ਦੀਆਂ 41 ਵਿਦਿਆਰਥਣਾਂ ਨੂੰ ਅੱਜ ਮਾਈ ਭਾਗੋ ਵਿਦਿਆ ਸਕੀਮ ਤਹਿਤ ਮੁਫਤ ਸਾਈਕਲ ਵੰਡੇ ਗਏ। ਸਾਈਕਲ ਵੰਡਣ ਦੀ ਰਸਮ ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਭਾਰਤ ਭੂਸ਼ਨ, ਪ੍ਰਿੰਸੀਪਲ ਸ੍ਰੀਮਤੀ ਨਿਰਪਜੀਤ ਕੌਰ ਚਾਹਲ, ਪਿੰਡ ਦੀ ਸਰਪੰਚ ਸ੍ਰੀਮਤੀ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਵੱਲੋਂ ਸਾਂਝੇ ਤੌਰ ‘ਤੇ ਨਿਭਾਈ ਗਈ।
ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਫਤ ਸਾਈਕਲ ਯੋਜਨਾ ਨੇ ਸਕੂਲ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਵੱਡੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ, ਜਿਸ ਤਹਿਤ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਦੇ ਨਾਲ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਅਤੇ ਸਹੂਲਤਾਂ ਦੇ ਪੱਖ ਤੋਂ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਘੱਟ ਨਹੀਂ ਰਹੇ ਹਨ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਰਕਾਰੀ ਸਕੂਲਾਂ ਦੇ ਨਤੀਜੇ ਨਿੱਜੀ ਸਕੂਲਾਂ ਨਾਲੋਂ ਵਧੀਆ ਆ ਰਹੇ ਹਨ।
ਪ੍ਰਿੰਸੀਪਲ ਸ੍ਰੀਮਤੀ ਨਿਰਪਜੀਤ ਕੌਰ ਚਾਹਲ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਸਮੂਹ ਸਟਾਫ ਦੀ ਸਖਤ ਮਿਹਨਤ ਸਦਕਾ ਕਿਲ੍ਹਾ ਟੇਕ ਸਿੰਘ ਸਕੂਲ ਦਾ ਸਿੱਖਿਆ ਦੇ ਖੇਤਰ ਵਿੱਚ ਆਪਣਾ ਨਿਵੇਕਲਾ ਸਥਾਨ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਬੋਰਡ ਦੇ ਇਮਤਿਹਾਨਾਂ ਵਿੱਚੋਂ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਅਤੇ ਕੁਝ ਵਿਦਿਆਰਥੀਆਂ ਨੇ ਮੈਰਿਟ ਵਿੱਚ ਵੀ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਲੈਕਚਰਾਰ ਸਰਬਜੀਤ ਕੌਰ, ਪਿਆਰ ਕੌਰ, ਰਮਿੰਦਰ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਗੁਰਵੀਨ ਕੌਰ, ਰੁਪਿੰਦਰ ਕੌਰ, ਅਸ਼ੋਕ ਕੁਮਾਰ, ਅਜੈ ਅਰੋੜਾ, ਜਤਿੰਦਰਪਾਲ ਸਿੰਘ, ਗੁਰਪਿੰਦਰ ਸਿੰਘ, ਗੁਰਨਾਮ ਸਿੰਘ, ਸੁਖਜਿੰਦਰ ਸਿੰਘ, ਕੁਲਜੀਤ ਸਿੰਘ, ਇੰਦਰਜੀਤ, ਆਰਤੀ ਵਰਮਾਂ, ਵਿਸ਼ਵ ਜੋਤੀ, ਅਮਨਦੀਪ ਕੌਰ, ਵੀਨਾ ਰਾਣੀ, ਮੋਨਿਕਾ, ਦਵਿੰਦਰ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply