Thursday, June 25, 2026

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ‘ਚ ਪੁਲਿਸ ਦੇ ਸ਼ਹੀਦਾਂ ਦਾ ਵੱਡਾ ਯੋਗਦਾਨ – ਐਸ.ਕੇ ਅਸਥਾਨਾ

ppn2210201603ਬਠਿੰਡਾ, 22 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੰਸਪੈਕਟਰ ਜਨਰਲ ਆਫ ਪੁਲੀਸ ਬਠਿੰਡਾ ਜ਼ੋਨ ਸ੍ਰੀ ਐਸ.ਕੇ.ਅਸਥਾਨਾ ਨੇ ਸਥਾਨਕ ਪੁਲੀਸ ਲਾਈਨ ਵਿੱਚ ਪੁਲੀਸ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਸ਼ਹੀਦੀ ਸਮਾਗਮ ਮੌਕੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਅਤੇ ਮਜ਼ਬੂਤ ਰੱਖਣ ਲਈ ਪੁਲੀਸ ਸ਼ਹੀਦਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।  ਸ੍ਰੀ ਅਸਥਾਨਾ, ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ, ਐਸ.ਐਸ.ਪੀ ਸ੍ਰੀ ਸਵਪਨ ਸ਼ਰਮਾ, ਐਸ.ਐਸ.ਪੀ ਵਿਜੀਲੈਂਸ ਗੁਰਮੀਤ ਸਿੰਘ, ਐਸ.ਪੀ ਹੈਡਕੁਆਰਟਰ ਨਾਨਕ ਸਿੰਘ ਆਦਿ ਪੁਲੀਸ ਅਫਸਰਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।  ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਤੋ ਪਹਿਲਾਂ ਉਨ੍ਹਾਂ ਨੂੰ ਕੰਬਲ ਆਦਿ ਭੇਂਟ ਕਰਦਿਆਂ ਅਸਥਾਨਾ ਨੇ ਕਿਹਾ ਕਿ ਸਾਰਾ ਦੇਸ਼ ਮਹਾਨ ਕੁਰਬਾਨੀਆ ਦੇਣ ਵਾਲੇ ਪੁਲੀਸ ਮੁਲਾਜ਼ਮਾਂ ਨੀਮ ਫੌਜੀ ਬਲਾਂ ਨੂੰ ਸਿਜਦਾ ਕਰਦਾ ਹੈ ਅਤੇ ਇਹ ਕੁਰਬਾਨੀਆ ਦੇਸ਼ ਵਾਸੀਆਂ ਲਈ ਪ੍ਰੇਰਣਾ ਸ੍ਰੋਤ ਹਨ। ਉਨ੍ਹਾਂ ਕਿਹਾ ਕਿ ਵੱਖ ਵੱਖ ਮੁਸ਼ਕਿਲ ਸਮਿਆਂ ‘ਚ ਪੁਲੀਸ ਮੁਲਾਜ਼ਮਾਂ ਅਤੇ ਨੀਮ ਫੌਜੀ ਬਲਾਂ ਵੱਲੋਂ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ ਜਿਸ ਸਦਕਾ ਦੇਸ਼ ਵਾਸੀ ਅਮਨ ਸ਼ਾਂਤੀ ਤੇ ਏਕਤਾ ਦਾ ਨਿੱਘ ਮਾਣ ਰਹੇ ਹਨ।
ਬਠਿੰਡਾ ਪੁਲੀਸ ਦੇ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਗੱਲ ਕਰਦਿਆਂ ਸ੍ਰੀ ਅਸਥਾਨਾ ਨੇ ਕਿਹਾ ਕਿ ਅੱਤਵਾਦ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ ਤਿੰਨ ਸਬ ਇੰਸਪੈਕਟਰ, ਛੇ ਸਹਾਇਕ ਸਬ ਇੰਸਪੈਕਟਰ, ਛੇ ਹੌਲਦਾਰ, 24 ਸਿਪਾਹੀ, 7 ਸਪੈਸ਼ਲ ਪੁਲੀਸ ਅਫਸਰ ਅਤੇ 12 ਹੋਮਗਾਰਡ ਦੇ ਜਵਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ। ਉਨ੍ਹਾ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਵੱਲੋ ਦਿਖਾਈ ਬਹਾਦਰੀ, ਦਲੇਰੀ ਤੇ ਦੇਸ਼ ਭਗਤੀ ਦੀ ਭਾਵਨਾ ਨੂੰ ਸਿਜਦਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਦਿਨ ‘ਤੇ ਸਾਨੂੰ ਸਾਰਿਆਂ ਨੂੰ ਦੇਸ਼ ਦੀ ਸੁਰੱਖਿਆ, ਏਕਤਾ ਅਤੇ ਅਖੰਡਤਾ ਦੀ ਰਾਖੀ ਦਾ ਅਹਿਦ ਲੈਣਾ ਚਾਹੀਦਾ ਹੈ ਜੋ ਕਿ ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਪੁਲੀਸ ਮੁਲਾਜ਼ਮਾਂ ਨੂੰ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਦੇਸ਼ ਅਤੇ ਸਮਾਜ ਦੇ ਹਿੱਤ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਮੌਕੇ ‘ਤੇ ਮੌਜੂਦ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਬਠਿੰਡਾ ਪੁਲੀਸ ਵੱਲੋਂ ਉਨ੍ਹਾਂ ਦੀ ਸਹੂਲਤ ਲਈ ਐਸ.ਐਸ.ਪੀ ਦਫਤਰ ‘ਚ ਇੱਕ ਵੱਖਰਾ ਅਤੇ ਵਿਸ਼ੇਸ ਦਫਤਰ ਖੋਲ੍ਹਿਆ ਗਿਆ ਅਤੇ ਜੇਕਰ ਕਿਸੇ ਵੀ ਪਰਿਵਾਰ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਉਸ ਦਫਤਰ ਨਾਲ ਜਾਂ ਸੀਨੀਅਰ ਅਧਿਕਾਰੀਆਂ ਨਾਲ ਸਿੱਧੇ ਤੌਰ ‘ਤੇ ਰਾਬਤਾ ਕਾਇਮ ਕਰ ਸਕਦਾ ਹੈ। ਅਸਥਾਨਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ, ਸੀਨੀਅਰ ਪੁਲੀਸ ਕਪਤਾਨ ਸਵਪਨ ਸ਼ਰਮਾ, ਐਸ.ਪੀ ਹੈਡਕੁਆਰਟਰ ਨਾਨਕ ਸਿੰਘ ਸਮੇਤ ਬਠਿੰਡਾ ਦੇ 46 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੰਬਲ ਆਦਿ ਵੰਡੇ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply