Friday, June 26, 2026

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ppn2210201614ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਅਮਰਪੁਰਾ ਵਿਚ ਜਾਗਰੂਕਤਾ ਕੈਂਪ ਲਗਾਕੇ ਹੈਡ ਕਾਂਸਟੇਬਲ ਅਤੇ ਸਿੱਖਿਆ ਦੇ ਟ੍ਰੈਫਿਕ ਇੰਚਾਰਜ਼ ਜੰਗੀਰ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ। ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਨੀਲਮ ਰਾਣੀ ਨੇ ਦੱਸਿਆ ਕਿ ਹੈਡ ਕਾਂਸਟੇਬਲ ਜੰਗੀਰ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਬਹੁਤ ਹੀ ਵਧੀਆ ਢੰਗ ਅਤੇ ਰੋਚਕ ਤਰੀਕੇ ਨਾਲ ਦਿੱਤੀ। ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਚੰਗੀਆਂ ਉਦਾਹਰਨਾਂ ਅਤੇ ਮੁਹਾਵਰਿਆਂ ਅਤੇ ਚਿੱਤਰਾਂ ਦੀ ਵਰਤੋਂ ਕਰਕੇ ਅੇਤ ਬੱਚਿਆਂ ਦੇ ਮਾਨਸਿਕ ਪੱਧਰ ਨੂੰ ਧਿਆਨ ਵਿਚ ਰਖਦੇ ਹੋੲ ਬਹੁਤ ਹੀ ਵਧੀਆ ਢੰਗ ਨਾਲ ਮੁਹੱਈਆ ਕਰਵਾਈ। ਜਿਸ ਤੇ ਸਕੂਲ ਦੇ ਵਿਦਿਆਰਥੀਆਂ ਨੇ ਵੀ ਟ੍ਰੈਫਿਕ ਨਿਯਮਾਂ ਦੀ ਖੁਦ ਪਾਲਣਾ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਗਰੂਕ ਕਰਨ ਦੀ ਗੱਲ ਕਹੀ। ਇਸ ਮੌਕੇ ਸਕੂਲ ਦੀ ਮੁੱਖ ਅਧਿਆਕਾ ਨੀਤੂ ਰਾਣੀ ਅਤੇ ਅਧਿਆਪਕਾ ਮੀਨਾ ਰਾਣੀ ਅਤੇ ਕੈਲਾਸ਼ ਰਾਣੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply